ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਨੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ
ਰਾਮਪੁਰਾ ਫੂਲ, 24 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਬਠਿੰਡਾ ਕੋਰ ਗਰੁੱਪ ਨੇ ਸਿਵਲ ਹਸਪਤਾਲ ਰਾਮਪੁਰਾ ਫੂਲ ਦਾ ਨਿਰੀਖਣ ਕੀਤਾ । ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਅਤੇ ਗਰੁੱਪ ਕੋਆਰਡੀਨੇਟਰ ਦੀਪਕ ਸਿੰਗਲਾ ਦੀ ਅਗਵਾਈ ਹੇਠ ਕੀਤੇ ਗਏ ਇਸ ਦੌਰੇ ਦੌਰਾਨ ਟੀਮ ਨੇ ਬਲੱਡ ਬੈਂਕ, ਦਵਾਈਆਂ ਦੇ ਸਟਾਕ, ਐਮਰਜੈਂਸੀ ਸੇਵਾਵਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ।
ਰਾਮਪੁਰਾ ਫੂਲ, 24 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਬਠਿੰਡਾ ਕੋਰ ਗਰੁੱਪ ਨੇ ਸਿਵਲ ਹਸਪਤਾਲ ਰਾਮਪੁਰਾ ਫੂਲ ਦਾ ਨਿਰੀਖਣ ਕੀਤਾ । ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਅਤੇ ਗਰੁੱਪ ਕੋਆਰਡੀਨੇਟਰ ਦੀਪਕ ਸਿੰਗਲਾ ਦੀ ਅਗਵਾਈ ਹੇਠ ਕੀਤੇ ਗਏ ਇਸ ਦੌਰੇ ਦੌਰਾਨ ਟੀਮ ਨੇ ਬਲੱਡ ਬੈਂਕ, ਦਵਾਈਆਂ ਦੇ ਸਟਾਕ, ਐਮਰਜੈਂਸੀ ਸੇਵਾਵਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ। ਇਸ ਦੌਰਾਨ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ ਵਲੋਂ ਹਸਪਤਾਲ ਵਿਚ ਅਪਣਾਈਆਂ ਜਾ ਰਹੀਆਂ ਵਿਧੀਆਂ ਨੂੰ ਸਰਲ ਬਣਾਉਣ ਦੀ ਮੰਗ ਕੀਤੀ ਗਈ। ਨਿਰੀਖਣ ਦੌਰਾਨ ਜਾਣਕਾਰੀ ਸਾਹਮਣੇ ਆਈ ਕਿ ਮਰੀਜ਼ਾਂ ਦੀ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਹਸਪਤਾਲ ਵਿਚ ਚੱਲ ਰਹੇ ਬਲੱਡ ਸਟੋਰੇਜ ਸੈਂਟਰ ਵਿਚ ਸਿਰਫ਼ ਇੱਕ ਯੂਨਿਟ ਖ਼ੂਨ ਉਪਲਬਧ ਹੈ। ਇਸ ਸੰਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ: ਗੁਰਪ੍ਰੀਤ ਸਿੰਘ ਮਾਹਲ ਨੇ ਕਿਹਾ ਕਿ ਹਸਪਤਾਲ ਵਿਚ ਜੋ ਵੀ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਠੀਕ ਕਰ ਲਿਆ ਜਾਵੇਗਾ। ਨਿਰੀਖਣ ਦੌਰਾਨ ਪਿਛਲੇ ਤਿੰਨ ਮਹੀਨਿਆਂ ਦੇ ਦਵਾਈਆਂ ਦੇ ਸਟਾਕ ਦੇ ਰਿਕਾਰਡ ਦੀ ਜਾਂਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਆਕਾਸ਼ ਕੌਸ਼ਲ, ਕੌਂਸਲਰ ਸੂਰਜ ਰਾਜੋਰਾ, ਐਡਵੋਕੇਟ ਬੰਟੀ ਸ਼ਰਮਾ ਵੀ ਹਾਜ਼ਰ ਸਨ।