25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਤਾਗੱਦੀ ਪੁਰਬ ਮੌਕੇ ਕਰਵਾਇਆ ਜਾਵੇਗਾ ਗੁਰਬਾਣੀ ਕੰਠ ਮੁਕਾਬਲਾ- ਗਿਆਨੀ ਜੱਸਾ ਸਿੰਘ

ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਗੁਰਪੁਰਬ ਮੌਕੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਜਿੱਥੇ ਸਾਲਾਨਾ ਜੋੜ ਮੇਲਾ ਸਜਾਇਆ ਜਾਵੇਗਾ ਉੱਥੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਵੀ ਕਰਵਾਇਆ ਜਾਵੇਗਾ । ਉਕਤ ਜਾਣਕਾਰੀ ਗੁ: ਗੁਰਦਰਸ਼ਨ ਪ੍ਰਕਾਸ਼ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਗਿਆਨੀ ਜੱਸਾ ਸਿੰਘ ਕੁੰਡਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਅਜੀਤ ਡੈਸਕ 25-10-2026
ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਗੁਰਪੁਰਬ ਮੌਕੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਜਿੱਥੇ ਸਾਲਾਨਾ ਜੋੜ ਮੇਲਾ ਸਜਾਇਆ ਜਾਵੇਗਾ ਉੱਥੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਵੀ ਕਰਵਾਇਆ ਜਾਵੇਗਾ । ਉਕਤ ਜਾਣਕਾਰੀ ਗੁ: ਗੁਰਦਰਸ਼ਨ ਪ੍ਰਕਾਸ਼ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਗਿਆਨੀ ਜੱਸਾ ਸਿੰਘ ਕੁੰਡਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ। ਪ੍ਰੈੱਸ ਬਿਆਨ ਰਾਹੀਂ ਗਿਆਨੀ ਜੱਸਾ ਸਿੰਘ ਨੇ ਦੱਸਿਆ ਕਿ ਜਗਾ ਰਾਮ ਤੀਰਥ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਮੌਕੇ 10 ਤੋਂ 12 ਨਵੰਬਰ ਤੱਕ ਜੋੜ ਮੇਲਾ ਕਰਵਾਇਆ ਜਾਵੇਗਾ ਜਿਸ ਦੌਰਾਨ ਗੁਰਮਤਿ ਦੀਵਾਨਾਂ ’ਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕਰਨਗੇ ਜਦੋਂਕਿ ਪ੍ਰਸਿੱਧ ਕਥਾਵਾਚਕ ਕਥਾ ਵੀਚਾਰਾਂ ਰਾਹੀਂ ਗੁਰਇਤਿਹਾਸ ਨਾਲ ਜੋੜਨਗੇ। ਸਾਲਾਨਾ ਜੋੜ ਮੇਲੇ ‘ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ, ਗਿਆਨੀ ਭਗਵਾਨ ਸਿੰਘ ਟੱਲੇਵਾਲ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਜਥੇਦਾਰ ਪਿੱਪਲ ਸਿੰਘ ਸਮੇਤ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਅਖੰਡ ਪਾਠ ਪ੍ਰਕਾਸ਼ ਹੋਣਗੇ ਜਦੋਂਕਿ 11 ਨਵੰਬਰ ਨੂੰ 8 ਤੋਂ 15 ਸਾਲ ਦੇ ਬੱਚੇ ਬੱਚੀਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਵਿਚ ਨਿੱਤਨੇਮ ਦੀਆਂ ਸੱਤ ਬਾਣੀਆਂ ਸ਼ੁੱਧ ਤੇ ਜ਼ੁਬਾਨੀ ਸੁਣੀਆਂ ਜਾਣਗੀਆਂ। ਪਹਿਲੇ ਪੰਜ ਸਥਾਨਾਂ ‘ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਦਾਣਾ ਮੰਡੀਆਂ ਵਿਚੋਂ ਮੰਡੀ ਬੋਰਡ ਨੁਮਾਇੰਦਿਆਂ ਦੇ ਨਾਂਅ ’ਤੇ ਖੱਜਲ-ਖੁਆਰੀ ਰੋਕਣ ਦੀ ਮੰਗ ਅਗਲੀ ਖ਼ਬਰ ਪ੍ਰਾਰਥਨਾ ਸਭਾ ਦੇ ਵਿਰੋਧ ’ਚ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।