26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜ਼ਿਲ੍ਹਾ ਪ੍ਰਧਾਨ ਧਾਲੀਵਾਲ ਵਲੋਂ ਅਮਰਜੀਤ ਕੌਰ ਬੰਗੀ ਰੁਲਦੂ ਕਾਂਗਰਸ ਮਹਿਲਾ ਵਿੰਗ ਹਲਕਾ ਤਲਵੰਡੀ ਸਾਬੋ ਦੀ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 25 ਅਕਤੂਬਰ (ਰਵਜੋਤ ਸਿੰਘ ਰਾਹੀ)- ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅੱਜ ਮਹਿਲਾ ਵਿੰਗ ਬਠਿੰਡਾ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਦੇ ਦਾਅਵੇਦਾਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੇ ਦਫ਼ਤਰ ਵਿਖੇ ਮਹਿਲਾ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਹਲਕਾ ਵਿਧਾਇਕ ਬਲਜਿੰਦਰ ਕੌਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਦੋ ਵਾਰ ਵਿਧਾਇਕ ਰਹਿਣ ਦੇ ਬਾਵਜੂਦ ਉਨ੍ਹਾਂ ਵਲੋਂ ਮਹਿਲਾਵਾਂ ਦੀ ਸਥਿਤੀ ਸੁਧਾਰਨ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ।

ਅਜੀਤ ਡੈਸਕ 26-10-2026
ਤਲਵੰਡੀ ਸਾਬੋ, 25 ਅਕਤੂਬਰ (ਰਵਜੋਤ ਸਿੰਘ ਰਾਹੀ)- ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅੱਜ ਮਹਿਲਾ ਵਿੰਗ ਬਠਿੰਡਾ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਦੇ ਦਾਅਵੇਦਾਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੇ ਦਫ਼ਤਰ ਵਿਖੇ ਮਹਿਲਾ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਹਲਕਾ ਵਿਧਾਇਕ ਬਲਜਿੰਦਰ ਕੌਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਦੋ ਵਾਰ ਵਿਧਾਇਕ ਰਹਿਣ ਦੇ ਬਾਵਜੂਦ ਉਨ੍ਹਾਂ ਵਲੋਂ ਮਹਿਲਾਵਾਂ ਦੀ ਸਥਿਤੀ ਸੁਧਾਰਨ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ। ਇਸ ਉਪਰੰਤ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਮਹਿਲਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ‘ਹਰ ਬੂਥ ਮਜ਼ਬੂਤ ਕਾਂਗਰਸ’ ਅਭਿਆਨ ਤਹਿਤ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਮਹਿਲਾ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਜਿਸ ਤਹਿਤ ਜ਼ਿਲ੍ਹਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਅਮਰਜੀਤ ਕੌਰ ਬੰਗੀ ਰੁਲਦੂ ਨੂੰ ਮਹਿਲਾ ਵਿੰਗ ਤਲਵੰਡੀ ਸਾਬੋ ਦੀ ਹਲਕਾ ਪ੍ਰਧਾਨ, ਮਨਦੀਪ ਕੌਰ ਬਹਿਮਣ ਕੌਰ ਸਿੰਘ ਨੂੰ ਬਲਾਕ ਪ੍ਰਧਾਨ ਤਲਵੰਡੀ ਸਾਬੋ ਅਤੇ ਗੁਰਮੀਤ ਕੌਰ ਕਮਾਲੂ ਨੂੰ ਰਾਮਾਂ ਮੰਡੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਉਪਰੰਤ ਹਲਕਾ ਪ੍ਰਧਾਨ ਤੇ ਬਲਾਕ ਪ੍ਰਧਾਨਾਂ ਨੇ ਜ਼ਿਲ੍ਹਾ ਪ੍ਰਧਾਨ ਸਮੇਤ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਅੰਦਰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਬਲਵਿੰਦਰ ਕੌਰ ਭਾਗੀਵਾਂਦਰ, ਵੀਰਪਾਲ ਕੌਰ, ਨੀਲਮ ਕੌਰ, ਸਿਮਰਨ ਕੌਰ ਜਗਾ ਰਾਮ ਤੀਰਥ, ਸਰਬਜੀਤ ਕੌਰ ਜਗਾ, ਬਲਵਿੰਦਰ ਕੌਰ ਬੰਗੀ ਰੁਲਦੂ ਤੋਂ ਇਲਾਵਾ ਜਗਤਾਰ ਸਿੰਘ ਮੈਨੂੰਆਣਾ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ ਪ੍ਰਧਾਨ ਕਿਸਾਨ ਸੈੱਲ, ਦਿਲਪ੍ਰੀਤ ਸਿੰਘ ਜਗ੍ਹਾ ਸਾਬਕਾ ਬਲਾਕ ਪ੍ਰਧਾਨ, ਮੇਜਰ ਸਿੰਘ ਬੁਲਾਰਾ ਜ਼ਿਲ੍ਹਾ ਕਾਂਗਰਸ, ਹਰਬੰਸ ਸਿੰਘ ਸੀਂਗੋ, ਬਲਜੀਤ ਸਿੰਘ ਭਾਗੀਵਾਂਦਰ ਯੂਥ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਬੀਕੇਯੂ (ਉਗਰਾਹਾਂ) ਵਲੋਂ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਫੂਕੇ ਅਗਲੀ ਖ਼ਬਰ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।