26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਵਿਖੇ ਟੇਕਿਆ ਮੱਥਾ

ਭੁੱਚੋ ਮੰਡੀ, 25 ਅਕਤੂਬਰ (ਬਿੱਕਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਇਸ ਮੌਕੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਉਨ੍ਹਾਂ ਦੀ ਪਤਨੀ ਬੇਅੰਤ ਕੌਰ ਅਤੇ ਪੁੱਤਰ ਹਰਸਿਮਰਨ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਾਤਾ ਹਰਪਾਲ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ।

ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਵਿਖੇ ਗੁਰੂ ਸਾਹਿਬ ਨਾਲ ਸੰਬੰਧਿਤ ਪਵਿੱਤਰ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਕਰਦੇ ਹੋਏ ਮਾਤਾ ਹਰਪਾਲ ਕੌਰ। ਤਸਵੀਰ: ਬਿੱਕਰ ਸਿੰਘ ਸਿੱਧੂ 26-10-2026
ਭੁੱਚੋ ਮੰਡੀ, 25 ਅਕਤੂਬਰ (ਬਿੱਕਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਇਸ ਮੌਕੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਉਨ੍ਹਾਂ ਦੀ ਪਤਨੀ ਬੇਅੰਤ ਕੌਰ ਅਤੇ ਪੁੱਤਰ ਹਰਸਿਮਰਨ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਾਤਾ ਹਰਪਾਲ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਬੁਰਜ ਮਾਈ ਦੇਸਾਂ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੀਰ ਸਿੰਘ ਨੇ ਮਾਤਾ ਹਰਪਾਲ ਕੌਰ ਨੂੰ ਗੁਰੂ ਸਾਹਿਬ ਨਾਲ ਸਬੰਧਿਤ ਚਰਨ-ਛੋਹ ਪ੍ਰਾਪਤ ਪਵਿੱਤਰ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ। ਇਸ ਦੌਰਾਨ ਉਨ੍ਹਾਂ ਨੂੰ ਇਨ੍ਹਾਂ ਨਿਸ਼ਾਨੀਆਂ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਸਰਬੱਤ ਦੇ ਭਲੇ, ਪੰਜਾਬ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸ ਗੋਲਣ, ਐਡਵੋਕੇਟ ਲੇਖਪ੍ਰੀਤ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ’ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਨ ਲੱਗਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਸੂਬਾ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।