‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਤੇ ਪੰਥਕ ਹਲਕਿਆਂ ਵਲੋਂ ਭੋਡੀਪੁਰਾ ਦੀ ਨਿਯੁਕਤੀ ਦਾ ਸਵਾਗਤ
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀ ਸਰਗਰਮ ਪੰਥਕ ਸ਼ਖ਼ਸੀਅਤ ਅਤੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੂੰ ਮਾਲਵਾ ਜ਼ੋਨ-2 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਭਾਈ ਪ੍ਰਗਟ ਸਿੰਘ ਭੋਡੀਪੁਰਾ।
27-10-2026