27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

2027 ਵਿਚ ਵੱਡੇ ਬਹੁਮਤ ਨਾਲ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ- ਬਲਵੀਰ ਸਿੰਘ ਬੀਰਾ

ਭੁੱਚੋ ਮੰਡੀ, 26 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਕਾਂਗਰਸ ਪਾਰਟੀ 2027 ਵਿਚ ਵੱਡੇ ਬਹੁਮਤ ਨਾਲ ਸੂਬੇ ਅੰਦਰ ਸਰਕਾਰ ਬਣਾਏਗੀ। ਇਹ ਦਾਅਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬੀਰਾ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕੀਤਾ ਗਿਆ।

ਅਜੀਤ ਡੈਸਕ 27-10-2026
ਭੁੱਚੋ ਮੰਡੀ, 26 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਕਾਂਗਰਸ ਪਾਰਟੀ 2027 ਵਿਚ ਵੱਡੇ ਬਹੁਮਤ ਨਾਲ ਸੂਬੇ ਅੰਦਰ ਸਰਕਾਰ ਬਣਾਏਗੀ। ਇਹ ਦਾਅਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬੀਰਾ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਕਾਂਗਰਸ ਪਾਰਟੀ ਬੜੇ ਜੋਸ਼ ਤੇ ਧੂਮਧਾਮ ਨਾਲ ਸੱਤਾ ਵਿਚ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਆਮ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਿੰਡਾਂ ਵਿਚ ਜੋ ਲੋਕ ਪਹਿਲਾਂ ਨਾਰਾਜ਼ ਹੋ ਕੇ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਸਨ, ਹੁਣ ਉਹ ਆਪਣੀਆਂ ਭੁੱਲਾਂ ਸੁਧਾਰ ਕੇ ਵੱਡੀ ਗਿਣਤੀ ਵਿਚ ਮੁੜ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਬੀਰਾ ਸ਼ੇਰਗਿੱਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਤੰਗ ਆ ਚੁੱਕੇ ਹਨ ਤੇ 2027 ਵਿਚ ਕਾਂਗਰਸ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਬਲਾਕ ਪ੍ਰਧਾਨ ਪਰਿੰਦਰ ਪੈਵੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੱਲ੍ਹ ਨੂੰ ਗਹਿਰੀ ਬੁੱਟਰ ਵਿਖੇ ਹੋਵੇਗੀ ਅਕਾਲੀ ਦਲ ਦੀ ਵਿਸ਼ਾਲ ਯੂਥ ਰੈਲੀ ਅਗਲੀ ਖ਼ਬਰ ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਰਾਮਪੁਰਾ ਫੂਲ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।