ਦਰਸ਼ਨ ਸਿੰਘ ਕੋਟਫੱਤਾ ਦੀਆਂ ਸਰਗਰਮੀਆਂ ਨਾਲ ਬਠਿੰਡਾ ਦਿਹਾਤੀ ’ਚ ਸਿਆਸੀ ਹਲਚਲ ਤੇਜ਼
ਸੰਗਤ ਮੰਡੀ, 27 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਦਰਸ਼ਨ ਸਿੰਘ ਕੋਟਫੱਤਾ ਵਲੋਂ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸਿਆਸੀ ਸਰਗਰਮੀਆਂ ਕਾਰਨ ਹਲਕੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਨਰਮ ਸੁਭਾਅ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਕਾਰਨ ਵੱਖ-ਵੱਖ ਪਿੰਡਾਂ ਦੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ।
ਅਜੀਤ ਡੈਸਕ
28-10-2026