28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮਾਲ ਰੋਡ ’ਤੇ ਆਈ ਲਵ ਬਠਿੰਡਾ ਪੁਆਇੰਟ ’ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗੋਇਲ, ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਆਈ ਲਵ ਬਠਿੰਡਾ ਪੁਆਇੰਟ ਪਹੁੰਚੇ। ਉਥੇ ਇਕ ਨੌਜਵਾਨ ਮ੍ਰਿਤਕ ਪਿਆ ਸੀ।

ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮਾਲ ਰੋਡ ’ਤੇ ਆਈ ਲਵ ਬਠਿੰਡਾ ਪੁਆਇੰਟ ’ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗੋਇਲ, ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਆਈ ਲਵ ਬਠਿੰਡਾ ਪੁਆਇੰਟ ਪਹੁੰਚੇ। ਉਥੇ ਇਕ ਨੌਜਵਾਨ ਮ੍ਰਿਤਕ ਪਿਆ ਸੀ। ਸਹਾਰਾ ਟੀਮ ਨੇ ਥਾਣਾ ਕੋਤਵਾਲੀ ਨੂੰ ਸੂਚਿਤ ਕੀਤਾ। ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਵਿਚ ਮੱਦਦ ਕਰ ਸਕੇ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ। ਸਹਾਰਾ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਮ੍ਰਿਤਕ ਨੇ ਖੁਦਕੁਸ਼ੀ ਕਰਨ ਲਈ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਜਾਂ ਨਸ਼ਾ ਕੀਤਾ, ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।
ਪਿਛਲੀ ਖ਼ਬਰ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ‘ਆਪ’ ਆਗੂ ਬੂਟਾ ਸਿੰਘ ਸੰਦੋਹਾ ਵਲੋਂ ਖੇਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।