28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨਗੇ ਕੈਮਿਸਟ

ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਸ਼੍ਰੇਣੀ ਦੀਆਂ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨ ਅਤੇ ਇਨ੍ਹਾਂ ਦਵਾਈਆਂ ਦਾ ਬਚਿਆ ਹੋਇਆ ਸਟਾਕ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਹੋਈ ਆਨ ਲਾਈਨ ਮੀਟਿੰਗ ਵਿਚ ਸੂਬੇ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਹਿੱਸਾ ਲਿਆ।

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਫ਼ੈਸਲੇ ਸੰਬੰਧੀ ਜਾਣਕਾਰੀ ਦੇਣ ਸਮੇਂ ਅਸ਼ੋਕ ਬਾਲਿਆਂਵਾਲੀ ਤੇ ਹੋਰ। ਤਸਵੀਰ : ਲਵਲੀ 28-10-2026
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਸ਼੍ਰੇਣੀ ਦੀਆਂ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨ ਅਤੇ ਇਨ੍ਹਾਂ ਦਵਾਈਆਂ ਦਾ ਬਚਿਆ ਹੋਇਆ ਸਟਾਕ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਹੋਈ ਆਨ ਲਾਈਨ ਮੀਟਿੰਗ ਵਿਚ ਸੂਬੇ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਹਿੱਸਾ ਲਿਆ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ, ਹੋਲਸੇਲ ਦੇ ਸਾਬਕਾ ਪ੍ਰਧਾਨ ਦਰਸ਼ਨ ਜੌੜਾ, ਆਰ.ਸੀ.ਏ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਉਪ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ ਅਤੇ ਖ਼ਜ਼ਾਨਚੀ ਪੋਰਿੰਦਰ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਵਾਈਆਂ ਦੇ ਕਾਰੋਬਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਮਾਨਸਾ ਵਿਚ ਵਾਪਰੀ ਘਟਨਾ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਇਹ ਫ਼ੈਸਲਾ ਲਿਆ ਗਿਆ ਕਿ ਕੈਮਿਸਟ ਹੁਣ ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਸਮੇਤ ਸਬੰਧਿਤ ਦਵਾਈਆਂ ਦੀ ਖਰੀਦ-ਵੇਚ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨ ਮਾਨਸਾ ਵਿਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਲਗਾਤਾਰ ਸਹਿਯੋਗ ਦੇ ਰਹੀ ਹੈ। ਕੈਮਿਸਟ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤੀ ਮਿਲੇ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਰਿਟੇਲ ਕੈਮਿਸਟ ਆਪਣੇ ਕੋਲ ਮੌਜੂਦ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਸਮੇਤ ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਦਾ ਸਟਾਕ ਹੋਲਸੇਲ ਕੈਮਿਸਟਾਂ ਨੂੰ ਵਾਪਸ ਕਰਨਗੇ, ਜਦਕਿ ਹੋਲਸੇਲ ਕੈਮਿਸਟ ਇਹ ਸਟਾਕ ਸਬੰਧਿਤ ਕੰਪਨੀਆਂ ਨੂੰ ਵਾਪਸ ਕਰਨਗੇ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿਚ ਸਹਿਯੋਗ ਕਰਨ ਲਈ ਵਚਨਬੱਧ ਹੈ, ਪਰ ਦਵਾਈਆਂ ਦੇ ਸਟਾਕ ਅਤੇ ਰਿਕਾਰਡ ਨਾਲ ਸਬੰਧਿਤ ਮਾਮਲਿਆਂ ਵਿਚ ਉਚਿੱਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਅਸ਼ੋਕ ਬਾਲਿਆਂਵਾਲੀ , ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ ਅਤੇ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਅਜਿਹੇ ਕੈਮਿਸਟ ਦਾ ਸਮਰਥਨ ਨਹੀਂ ਕਰਦੀ, ਜੋ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਦਵਾਈਆਂ ਦੀ ਦੁਰਵਰਤੋਂ ਹੋਣ ਦੇਣ ਵਿਚ ਸ਼ਾਮਿਲ ਹੈ।
ਪਿਛਲੀ ਖ਼ਬਰ ਅੱਜ ਦੀ ਗੋਨਿਆਣਾ ਰੈਲੀ ਦੀ ਲਾਮਬੰਦੀ ਲਈ ਮਹਿਮਾ ਸਵਾਈ ’ਚ ਮੀਟਿੰਗ ਅਗਲੀ ਖ਼ਬਰ ਸਿਵਲ ਏਅਰਪੋਰਟ ਵਿਰਕ ਕਲਾਂ ਵਲੋਂ ਸਰਕਾਰੀ ਸਕੂਲ, ਵਿਰਕ ਕਲਾਂ ਵਿਖੇ ਜਾਗਰੂਕਤਾ ਹਫ਼ਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।