ਕਰਵਾ ਚੌਥ ’ਤੇ ਮਾਵਾਂ-ਭੈਣਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਗਮ ਕਰਵਾਇਆ
ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ)-ਸਥਾਨਕ ਸਮਰਾਟ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾ ਚੌਥ ਦੇ ਤਿਉਹਾਰ ਮੌਕੇ ਹਲਕਾ ਭੁੱਚੋ ਮੰਡੀ ਖੇਤਰ ਦੀਆਂ ਮਾਵਾਂ-ਭੈਣਾਂ ਅਤੇ ਸਖੀਆਂ ਦੇ ਸਤਿਕਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
30-10-2026