ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਜੀਤਮਹਿੰਦਰ ਸਿੰਘ ਸਿੱਧੂ
ਮੌੜ ਮੰਡੀ, 29 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸੋਸ਼ਲ ਮੀਡੀਆ ਦਾ ਯੁੱਗ ਭਾਵੇਂ ਸਮੇਂ ਦੇ ਹਿਸਾਬ ਨਾਲ ਠੀਕ ਜਾਪਦਾ ਹੋਵੇ ਪਰ ਕਿਤਾਬਾਂ ਤੋਂ ਆਮ ਲੋਕਾਂ ਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਬਣਾਈ ਜਾ ਰਹੀ ਦੂਰੀ ਚਿੰਤਾ ਦਾ ਵਿਸ਼ਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਸਥਾਨਕ ਪੰਜਾਬੀ ਯੂਨੀਵਰਸਿਟੀ ਦੇ ਨੇਬਰਹੁੱਡ ਕੈਂਪਸ ‘ਚ ਲੱਗੇ ਪੁਸਤਕ ਮੇਲੇ ‘ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਕੀਤਾ।
ਮੌੜ ਮੰਡੀ, 29 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸੋਸ਼ਲ ਮੀਡੀਆ ਦਾ ਯੁੱਗ ਭਾਵੇਂ ਸਮੇਂ ਦੇ ਹਿਸਾਬ ਨਾਲ ਠੀਕ ਜਾਪਦਾ ਹੋਵੇ ਪਰ ਕਿਤਾਬਾਂ ਤੋਂ ਆਮ ਲੋਕਾਂ ਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਬਣਾਈ ਜਾ ਰਹੀ ਦੂਰੀ ਚਿੰਤਾ ਦਾ ਵਿਸ਼ਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਸਥਾਨਕ ਪੰਜਾਬੀ ਯੂਨੀਵਰਸਿਟੀ ਦੇ ਨੇਬਰਹੁੱਡ ਕੈਂਪਸ ‘ਚ ਲੱਗੇ ਪੁਸਤਕ ਮੇਲੇ ‘ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਕੀਤਾ। ਪੰਜਾਬੀ ਸਾਹਿਤ ਸਭਾ ਮੌੜ ਮੰਡੀ ਵਲੋਂ ਲਗਾਏ ਮੌੜ ਸਾਹਿਤਕ ਮੇਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਤਿਹਾਸ, ਸਾਹਿਤ ਤੇ ਚਲੰਤ ਮਾਮਲਿਆਂ ਸਬੰਧੀ ਕਈ ਵਾਰ ਕੱਚ ਘਰੜ ਤੱਥ ਲੋਕਾਂ ਸਾਹਮਣੇ ਰੱਖ ਦਿੱਤੇ ਜਾਂਦੇ ਹਨ ਜੋ ਸਮੁੱਚੇ ਸਮਾਜ ਲਈ ਘਾਤਕ ਸਾਬਿਤ ਹੋ ਸਕਦੇ ਹਨ ਪਰ ਕਿਤਾਬਾਂ ਹੀ ਉਹ ਪ੍ਰਮਾਣਿਕ ਦਸਤਾਵੇਜ਼ ਸਾਬਿਤ ਹੁੰਦੀਆਂ ਹਨ ਜਿੱਥੋਂ ਕਿਸੇ ਇਤਿਹਾਸਿਕ ਵਰਤਾਰੇ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਹਿਤ ਨਾਲ ਜੁੜ ਕੇ ਹੀ ਨੌਜਵਾਨ ਪੀੜੀ ਨੂੰ ਸਾਡੇ ਸੱਭਿਆਚਾਰ ਦੀ ਉਸ ਅਮੀਰੀ ਦਾ ਵੀ ਪਤਾ ਲੱਗ ਸਕਦਾ ਹੈ ਜੋ ਅੱਜ ਦੇ ਦੌਰ ‘ਚ ਕਿਧਰੇ ਗੁਆਚ ਗਈ ਜਾਪਦੀ ਹੈ। ਉਨ੍ਹਾਂ ਨੇ ਭੁਪਿੰਦਰ ਸਿੰਘ ਮਾਨ ਸਮੇਤ ਸਮੁੱਚੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਵੀ ਪੁਸਤਕ ਜਾਂ ਸਾਹਿਤਕ ਮੇਲੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਮੌਕੇ ਹਾਜ਼ਰ ਨੌਜਵਾਨਾਂ ਨੂੰ ਜਿੱਥੇ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ, ਉੱਥੇ ਸਕੂਲੀ ਬੱਚਿਆਂ ਨੂੰ ਅਖ਼ਬਾਰ ਪੜ੍ਹਨ ਦੀ ਸਲਾਹ ਵੀ ਦਿੱਤੀ ਤਾਂਕਿ ਉਨ੍ਹਾਂ ਨੂੰ ਆਲੇ ਦੁਆਲੇ ਬਾਰੇ ਸਹੀ ਤੇ ਠੋਸ ਜਾਣਕਾਰੀ ਮਿਲ ਸਕੇ। ਸਾਹਿਤਕ ਮੇਲੇ ਦੇ ਪ੍ਰਬੰਧਕਾਂ ਨੇ ਜੀਤਮਹਿੰਦਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ।