ਜ਼ਖਮੀ ਹਾਲਤ ’ ਚ ਮਿਲੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ
ਰਾਮਾਂ ਮੰਡੀ, 31 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਬੰਗੀ ਰੋਡ ‘ਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ ‘ਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਐਂਬੂਲੈਂਸ ਲੈ ਕੇ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਰਾਮਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੰਗੀ ਰੁਲਦੂ ਵਜੋਂ ਹੋਈ ਹੈ।
ਅਜੀਤ ਡੈਸਕ
01-11-2026