01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਉੱਘੇ ਲੇਖਕ ਰਣਧੀਰ ਸਿੰਘ ਸਿਵੀਆ ਨੇ ਚਾਰ ਪੁਸਤਕਾਂ ਸਕੂਲ ਲਾਇਬ੍ਰੇਰੀ ਨੂੰ ਭੇਟ ਕੀਤੀਆਂ

ਮਹਿਰਾਜ, 31 ਅਕਤੂਬਰ (ਸੁਖਪਾਲ ਮਹਿਰਾਜ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮਹਿਰਾਜ ਵਿਖੇ ਪ੍ਰਿੰਸੀਪਲ ਕ੍ਰਿਸ਼ਨ ਲਾਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਉੱਘੇ ਲੇਖਕ ਰਣਧੀਰ ਸਿੰਘ ਸਿਵੀਆ ਨੇ ਆਪਣੀਆਂ ਚਾਰ ਪੁਸਤਕਾਂ ਸਕੂਲ ਦੀ ਲਾਇਬ੍ਰੇਰੀ ਨੂੰ ਭੇਟ ਕੀਤੀਆਂ। ਇਸ ਮੌਕੇ ਲੇਖਕ ਰਣਧੀਰ ਸਿੰਘ ਸਿਵੀਆ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨੂੰ ਸਾਹਿਤ ਨਾਲ ਜੁੜਨ ਤੇ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 01-11-2026
ਮਹਿਰਾਜ, 31 ਅਕਤੂਬਰ (ਸੁਖਪਾਲ ਮਹਿਰਾਜ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮਹਿਰਾਜ ਵਿਖੇ ਪ੍ਰਿੰਸੀਪਲ ਕ੍ਰਿਸ਼ਨ ਲਾਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਉੱਘੇ ਲੇਖਕ ਰਣਧੀਰ ਸਿੰਘ ਸਿਵੀਆ ਨੇ ਆਪਣੀਆਂ ਚਾਰ ਪੁਸਤਕਾਂ ਸਕੂਲ ਦੀ ਲਾਇਬ੍ਰੇਰੀ ਨੂੰ ਭੇਟ ਕੀਤੀਆਂ। ਇਸ ਮੌਕੇ ਲੇਖਕ ਰਣਧੀਰ ਸਿੰਘ ਸਿਵੀਆ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨੂੰ ਸਾਹਿਤ ਨਾਲ ਜੁੜਨ ਤੇ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਰਣਧੀਰ ਸਿੰਘ ਸਿਵੀਆ ਦੀਆਂ ਪ੍ਰਮੁੱਖ ਰਚਨਾਵਾਂ ਵਿਚ ‘ਮੂੰਹ ਆਈ ਬਾਤ ਨਾ ਰਹਿੰਦੀ ਏ’, ‘ਮੇਲਾ ਤੁਰ ਫਿਰ ਕੇ’, ‘ਨਾ ਵਿੰਗ ਨਾ ਵਲੇਵੇ’ ਅਤੇ ‘ਨਾਬਰੀ’ ਆਦਿ ਪੁਸਤਕਾਂ ਸ਼ਾਮਲ ਹਨ। ਉਨ੍ਹਾਂ ਦੀ ਧਰਮਪਤਨੀ ਜਤਿੰਦਰ ਕੌਰ ਵੀ ਲੇਖਿਕਾ ਹਨ ਅਤੇ ਸਾਬਕਾ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਸਕੂਲ ਦੇ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਲੇਖਕ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪ੍ਰੋ. ਬਲਜਿੰਦਰ ਕੌਰ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਬੰਗੀ ਅਗਲੀ ਖ਼ਬਰ ਡਾ: ਬਲਵੀਰ ਸਿੰਘ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।