ਪਿੰਡ ਕੋਠਾ ਗੁਰੂ ਕਾ ਤੋਂ ਦੂਜਾ ਜਥਾ ਮਥੁਰਾ - ਵ੍ਰਿੰਦਾਵਨ ਲਈ ਰਵਾਨਾ
ਭਗਤਾ ਭਾਈਕਾ, 31 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ’ ਤਹਿਤ ਮਥੁਰਾ-ਵ੍ਰਿੰਦਾਵਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੂਜੇ ਜਥੇ ਨੂੰ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਅਜੀਤ ਡੈਸਕ
01-11-2026