01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀ.ਏ.- ਸਿੰਗਲਾ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ. ਏ.)

ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ.ਏ.) ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਕਰਮਚਾਰੀਆਂ ਦੀ ਭਲਾਈ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ਦੇ ਕਰਮਚਾਰੀਆਂ ਨੂੰ ਵੀ ਕੇਂਦਰ ਦੀ ਤਰਜ਼ ‘ਤੇ ਪੂਰਾ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ। ‘ਆਪ’ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਅਜੇ ਤੱਕ 60 ਫ਼ੀਸਦੀ ਡੀ.ਏ. ਵੀ ਨਹੀਂ ਦਿੱਤਾ ਗਿਆ ਹੈ। ਜਦਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਉਹ ਆਪਣੇ ਕਰਮਚਾਰੀਆਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਡੀ.ਏ. ਦਾ ਭੁਗਤਾਨ ਕਰੇ, ਪਰ ਸਰਕਾਰ ਨੇ ਅਦਾਲਤ ਦੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਜ਼ਿਲ੍ਹਾ ਪ੍ਰਧਾਨ ਨੇ ਸੂਬੇ ਦੇ ਕਰਮਚਾਰੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੇ ਹੀ ਕੇਂਦਰ ਦੀ ਤਰਜ਼ ‘ਤੇ ਡੀ.ਏ. ਲਾਗੂ ਕੀਤਾ ਜਾਵੇਗਾ। 31 ਬੀਟੀਡੀ20 ਸਰੂਪ ਚੰਦ ਸਿੰਗਲਾ।
ਪਿਛਲੀ ਖ਼ਬਰ ਜੈ ਮਾਂ ਕਾਲੀ ਸ਼ਨੀਦੇਵ ਮੰਦਰ ਰਾਮਪੁਰਾ ਫੂਲ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੇ 4 ਕੱਬ ਮਾਸਟਰ ਜਲਵਾਯੂ ਪਰਿਵਰਤਨ ਪ੍ਰੋਜੈਕਟ ਦੇ ਬਣੇ ‘ਨੈਸ਼ਨਲ ਟ੍ਰੇਨਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।