02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਲਾਕ ਬਠਿੰਡਾ ’ਚ ਸਬਸਿਡੀ ਵਾਲੇ ਕਣਕ ਦੇ ਬੀਜ ਦੇ 1200 ਥੈਲਿਆਂ ਦੀ ਵੰਡ ਮੁਕੰਮਲ

ਬਠਿੰਡਾ , 1 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਸਬਸਿਡੀ ‘ ਤੇ ਸਰਟੀਫਾਈਡ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ .

ਅਜੀਤ ਡੈਸਕ 02-11-2026
ਬਠਿੰਡਾ , 1 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਸਬਸਿਡੀ ‘ ਤੇ ਸਰਟੀਫਾਈਡ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ . ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਬਸਿਡੀ ਵਾਲੇ ਕਣਕ ਦੇ ਬੀਜ ਦੀ ਉਪਲੱਬਧਤਾ ਸਬੰਧੀ ਜਾਣਕਾਰੀ ਦੇਣ ਉਪਰੰਤ ਹੁਣ ਤੱਕ 1200 ਥੈਲਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ । ਵਿਭਾਗ ਦੇ ਅਧਿਕਾਰੀਆਂ ਅਨੁਸਾਰ 31 ਅਕਤੂਬਰ ਤੱਕ ਬਲਾਕ ਬਠਿੰਡਾ ਦੇ ਕਿਸਾਨਾਂ ਨੂੰ ਕਣਕ ਦੇ ਸਰਟੀਫਾਈਡ ਬੀਜ ਦੀਆਂ ਚਾਰ ਕਿਸਮਾਂ ਪੀਬੀਡਬਲਯੂ -826, ਪੀਬੀਡਬਲਯੂ -872, ਡੀਬੀਡਬਲਯੂ -327 ਅਤੇ ਡੀਬੀਡਬਲਯੂ -187 ઠ ਮੁਹੱਈਆ ਕਰਵਾਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਹ ਬੀਜ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਉਪਰੰਤ 2250 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ । ਸਬਸਿਡੀ ਦਾ ਲਾਭ ਲੈਣ ਲਈ ਕਿਸਾਨ ਵਿਭਾਗ ਦੇ ਪੋਰਟਲ ‘ ਤੇ ਖ਼ੁਦ ਆਨਲਾਈਨ ਫਾਰਮ ਭਰ ਸਕਦੇ ਹਨ । ਇਕ ਫਾਰਮ ਰਾਹੀਂ ਵੱਧ ਤੋਂ ਵੱਧ ਦੋ ਥੈਲੇ ਬੀਜ ਪ੍ਰਾਪਤ ਕੀਤੇ ਜਾ ਸਕਦੇ ਹਨ । ਇਸ ਤੋਂ ਇਲਾਵਾ ਸਮੁੱਚੇ ਜ਼ਿਲ੍ਹਾ ਬਠਿੰਡਾ ਵਿਚ ਹੁਣ ਤੱਕ ਤਕਰੀਬਨ 3000 ਕਿਸਾਨਾਂ ਨੂੰ ਕਣਕ ਦੇ ਬੀਜ ਦੇ ਕੁਲ 6000 ਥੈਲੇ ਸਬਸਿਡੀ ‘ ਤੇ ਵੰਡੇ ਜਾ ਚੁੱਕੇ ਹਨ । ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਕਿਸਾਨ - ਹਿਤੈਸ਼ੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਬਸਿਡੀ ਵਾਲਾ ਕਣਕ ਦਾ ਸਰਟੀਫਾਈਡ ਬੀਜ ਪ੍ਰਾਪਤ ਕਰਨ ।
ਪਿਛਲੀ ਖ਼ਬਰ ਕਾਂਗਰਸ ਅੱਧੀਆਂ ਸੀਟਾਂ ’ਤੇ ਜਲਦ ਕਰੇਗੀ ਉਮੀਦਵਾਰਾਂ ਦਾ ਐਲਾਨ- ਚੰਨੀ ਅਗਲੀ ਖ਼ਬਰ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।