02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸ ਅੱਧੀਆਂ ਸੀਟਾਂ ’ਤੇ ਜਲਦ ਕਰੇਗੀ ਉਮੀਦਵਾਰਾਂ ਦਾ ਐਲਾਨ- ਚੰਨੀ

ਰਾਮਪੁਰਾ ਫੂਲ (ਬਠਿੰਡਾ), 1 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ, ਹੇਮੰਤ ਕੁਮਾਰ ਸ਼ਰਮਾ)- ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੁਲ 117 ਸੀਟਾਂ ਵਿਚੋਂ ਲਗਪਗ ਅੱਧੀਆਂ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦ ਹੀ ਜਨਤਕ ਕਰਨ ਜਾ ਰਹੀ ਹੈ। ਰਾਮਪੁਰਾ ਫੂਲ ਵਿਖੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਚੋਣ ਦਫ਼ਤਰ ਵਿਖੇ ਕਰਵਾਏ ਧਾਰਮਿਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁਟ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇਗੀ ਅਤੇ ਸੂਬੇ ਅੰਦਰ ਅਗਲੀ ਸਰਕਾਰ ਬਣਾਏਗੀ।

ਅਜੀਤ ਡੈਸਕ 02-11-2026
ਰਾਮਪੁਰਾ ਫੂਲ (ਬਠਿੰਡਾ), 1 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ, ਹੇਮੰਤ ਕੁਮਾਰ ਸ਼ਰਮਾ)- ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੁਲ 117 ਸੀਟਾਂ ਵਿਚੋਂ ਲਗਪਗ ਅੱਧੀਆਂ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦ ਹੀ ਜਨਤਕ ਕਰਨ ਜਾ ਰਹੀ ਹੈ।ਰਾਮਪੁਰਾ ਫੂਲ ਵਿਖੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਚੋਣ ਦਫ਼ਤਰ ਵਿਖੇ ਕਰਵਾਏ ਧਾਰਮਿਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁਟ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇਗੀ ਅਤੇ ਸੂਬੇ ਅੰਦਰ ਅਗਲੀ ਸਰਕਾਰ ਬਣਾਏਗੀ। ਚੰਨੀ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਵਿਚ ਭਾਰੀ ਉਤਸ਼ਾਹ ਹੈ ਅਤੇ ਹੇਠਲੇ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸਮੇਤ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਇਸ ਰੈਲੀ ਦੇ ਨਾਲ ਹੀ ਕਾਂਗਰਸ ਪਾਰਟੀ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਪ੍ਰਚਾਰ ਦਾ ਰਸਮੀ ਆਗਾਜ਼ ਕਰੇਗੀ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ , ਮੁਹੰਮਦ ਸਦੀਕ ਸਾਬਕਾ ਸੰਸਦ ਮੈਂਬਰ, ਨਰਿੰਦਰ ਭਲੇਰੀਆ, ਹਰਮਨਵੀਰ ਸਿੰਘ ਜੈਸੀ ਕਾਂਗੜ, ਰਕੇਸ਼ ਸਹਾਰਾ, ਬਿੰਦਰ ਪਾਲ ਉਦਯੋਗਪਤੀ, ਸੰਜੀਵ ਗੋਲਡੀ, ਮਨੋਜ ਕੁਮਾਰ ਅਤੇ ਸੁਰਿੰਦਰ ਸਿੰਘ ਕਾਕਾ ਸਮੇਤ ਪਾਰਟੀ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਦੁਕਾਨਦਾਰਾਂ ਨੂੰ 500 ਦੇ ਨਕਲੀ ਨੋਟ ਚਲਾਉਣ ਵਾਲੇ 2 ਨੌਜਵਾਨ ਕਾਬੂ ਅਗਲੀ ਖ਼ਬਰ ਬਲਾਕ ਬਠਿੰਡਾ ’ਚ ਸਬਸਿਡੀ ਵਾਲੇ ਕਣਕ ਦੇ ਬੀਜ ਦੇ 1200 ਥੈਲਿਆਂ ਦੀ ਵੰਡ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।