02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਿਲ੍ਹਾ ਮੁਬਾਰਕ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 1 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸਬਦ ਚੋਕੀ ਜਥਾ ,ਭਾਈ ਘਨੱਈਆ ਜੀ ਸੇਵਕ ਜਥਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ 492 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਾਮ ਦੇ ਵੇਲੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਸਵੇਰੇ ਅੰਮ੍ਰਿਤ ਵੇਲੇ ਪਾਏ ਗਏ ।

ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸਬਦ ਚੋਕੀ ਜਥਾ ,ਭਾਈ ਘਨੱਈਆ ਜੀ ਸੇਵਕ ਜਥਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ 492 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਾਮ ਦੇ ਵੇਲੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਸਵੇਰੇ ਅੰਮ੍ਰਿਤ ਵੇਲੇ ਪਾਏ ਗਏ । ਇਸ ਮੌਕੇ ਰਾਗੀ ਭਾਈ ਕਰਨਵੀਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਸ੍ਰੀ ਦਰਬਾਰ ਸਾਹਿਬ ਵਾਲੇ ਵਲੋਂ ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਦੀ ਉਸਤਤ ‘ਚ ਭਾਈ ਗੁਰਦਾਸ ਜੀ ਦੇ ਸਬਦ ਗਾਇਣ ਅਤੇ ਜੀਵਨੀ ਬਾਰੇ ਵਰਣਨ ਕਰਕੇ ਸੰਗਤਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਆਪਣੇ ਜੀਵਨ ਜੀਉਣ ਦੀ ਪ੍ਰੇਰਨਾ ਦਿਤੀ । ਮੁੱਖ ਗ੍ਰੰਥੀ ਭਾਈ ਸਾਹਿਬ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਅੰਤ ‘ਚ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਪ੍ਰਚਾਰਕਾਂ ਦਾ ਗੁਰੂ ਦੀ ਬਖ਼ਸ਼ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਰਾਜਾ, ਪ੍ਰਿਤਪਾਲ ਸਿੰਘ ਪਾਲੀ, ਉਪਕਾਰ ਸਿੰਘ, ਤਨਪ੍ਰੀਤ ਸਿੰਘ, ਨਰਿੰਦਰਪਾਲ ਸਿੰਘ ਨੋਨਾ, ਨਿਹਾਲ ਸਿੰਘ, ਅਮਰਜੀਤ ਸਿੰਘ,ਗੁਰਿੰਦਰਜੀਤ ਸਿੰਘ ਬੱਬੂ ਆਦਿ ਸਮੂਹ ਮੈਂਬਰਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਹਰ ਧਾਰਮਿਕ ਸਮਾਗਮਾਂ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਆਈ.ਸੀ.ਸੀ.ਆਰ. ਜ਼ੋਨਲ ਦਫ਼ਤਰ ਦੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ 100 ਤੋਂ ਵੱਧ ਅੰਤਰ-ਰਾਸ਼ਟਰ... ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।