02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਆਈ.ਸੀ.ਸੀ.ਆਰ. ਜ਼ੋਨਲ ਦਫ਼ਤਰ ਦੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ 100 ਤੋਂ ਵੱਧ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਸੱਭਿਆਚਾਰਕ ਸਬੰਧ ਪਰਿਸ਼ਦ (ਆਈ. ਸੀ.

ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਸੱਭਿਆਚਾਰਕ ਸਬੰਧ ਪਰਿਸ਼ਦ (ਆਈ.ਸੀ.ਸੀ. ਆਰ.), ਜ਼ੋਨਲ ਦਫ਼ਤਰ (ਉੱਤਰ) ਦੇ ਇਕ ਪ੍ਰਤੀਨਿਧੀ ਮੰਡਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਵਿਚ ਉਪਲੱਬਧ ਸਹੂਲਤਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕਰਨਾ ਅਤੇ ਅਕਾਦਮਿਕ ਤੇ ਸੱਭਿਆਚਾਰਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ। ਇਸ ਮੌਕੇ ਆਈਸੀਸੀਆਰ ਦੇ ਜ਼ੋਨਲ ਡਾਇਰੈਕਟਰ (ਉੱਤਰ) ਕੇ. ਅੱਯਨਾਰ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਦੇ ਖੇਤਰੀ ਡਾਇਰੈਕਟਰ ਡਾ. ਕੇ. ਪੰਨੀਰਸੇਲਵਮ ਵੀ ਮੌਜੂਦ ਰਹੇ।ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਨੇ ਪ੍ਰਤੀਨਿਧੀ ਮੰਡਲ ਦਾ ਸਵਾਗਤ ਕੀਤਾ। ਉਨ੍ਹਾਂ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਵਿਚ ਉਪਲਬਧ ਅਕਾਦਮਿਕ, ਰਿਹਾਇਸ਼ੀ ਅਤੇ ਸਹਿ-ਪਾਠਕ੍ਰਮ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਆਈਕਿਊਏਸੀ ਡਾਇਰੈਕਟਰ ਅਤੇ ਅੰਤਰਰਾਸ਼ਟਰੀ ਵਿਦਿਆਰਥੀ ਡਵੀਜ਼ਨ ਦੀ ਸਹਿ-ਡਾਇਰੈਕਟਰ ਪ੍ਰੋ. ਮੋਨਿਸ਼ਾ ਧੀਮਾਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਤੇ ਸੱਭਿਆਚਾਰਕ ਅਨੁਭਵ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਆਈਸੀਸੀਆਰ ਦੇ ਜ਼ੋਨਲ ਡਾਇਰੈਕਟਰ (ਉੱਤਰ) ਸ਼੍ਰੀ ਕੇ. ਅੱਯਨਾਰ ਨੇ ਕਿਹਾ ਕਿ ਪਰਿਸ਼ਦ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ, ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨਾ ਹੈ। ਉਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਜੀਵੰਤ ਸੱਭਿਆਚਾਰਕ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਆਈਸੀਸੀਆਰ ਦੇ ਪ੍ਰਤੀਨਿ ਧੀ ਮੰਡਲ ਨੇ ਯੂਨੀਵਰਸਿਟੀ ਵਿਚ ਪੜ੍ਹ ਰਹੇ 25 ਤੋਂ ਵੱਧ ਦੇਸ਼ਾਂ ਦੇ 100 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੇ ਅਕਾਦਮਿਕ ਤਜਰਬੇ , ਖੋਜ ਕਾਰਜਾਂ ਅਤੇ ਯੂਨੀਵਰਸਿਟੀ ਵਿਚ ਜੀਵਨ ਨਾਲ ਜੁੜੇ ਅਨੁਭਵ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਅਗਲੀ ਖ਼ਬਰ ਕਿਲ੍ਹਾ ਮੁਬਾਰਕ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।