03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਰੱਖਿਅਤ ਬਚਪਨ ਅਭਿਆਨ ਤਹਿਤ ਸਿਵਲ ਜਾਗਰੂਕ ਸੈਮੀਨਾਰ ਲਗਾਇਆ

ਰਾਮਪੁਰਾ ਫੂਲ , 2 ਨਵੰਬਰ ( ਹੇਮੰਤ ਕੁਮਾਰ ਸ਼ਰਮਾ ) : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ - ਸਹਿਤ - ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਅਤੇ ਸਕੱਤਰ ਬਲਜਿੰਦਰ ਕੌਰ ਮਾਨ ਸੀ . ਜੇ .

ਸੁਰੱਖਿਅਤ ਬਚਪਨ ਅਭਿਆਨ ਤਹਿਤ ਸਿਵਲ ਜਾਗਰੂਕ ਸੈਮੀਨਾਰ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 03-11-2026
ਰਾਮਪੁਰਾ ਫੂਲ , 2 ਨਵੰਬਰ ( ਹੇਮੰਤ ਕੁਮਾਰ ਸ਼ਰਮਾ ) : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ - ਸਹਿਤ - ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਅਤੇ ਸਕੱਤਰ ਬਲਜਿੰਦਰ ਕੌਰ ਮਾਨ ਸੀ . ਜੇ . ਐਮ ਸਿਵਲ ਜੱਜ ਸੀਨੀਅਰ ਡਵੀਜ਼ਨ , ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਿਸ਼ਾ - ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਪਿੰਡ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਪੈਨਲ ਐਡਵੋਕੇਟ ਸੁਸ਼ਮਾ ਰਾਣੀ ਤੇ ਪੀ . ਐੱਲ . ਵੀ ਰਾਮ ਸਰੂਪ ਸਿੰਘ ਸਿੱਧੂ ਵਿਸ਼ੇਸ਼ ਤੌਰ ’ ਤੇ ਪਹੁੰਚੇ । ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਟੀਮ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ 2012, ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ । ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਅਸੁਰੱਖਿਅਤ ਸਥਿਤੀ ਦਾ ਸਾਹਮਣਾ ਕਰਨ ਸਮੇਂ ਬਿਨਾਂ ਝਿਜਕ ਭਰੋਸੇਯੋਗ ਵਿਅਕਤੀ ਜਾਂ ਸਬੰਧਿਤ ਅਧਿਕਾਰੀਆਂ ਦੀ ਮਦਦ ਲੈਣੀ ਚਾਹੀਦੀ ਹੈ । ਇਸ ਮੌਕੇ ਪੈਨਲ ਵਕੀਲ ਮੈਡਮ ਸੁਸ਼ਮਾ ਰਾਣੀ ਅਤੇ ਪੀ . ਐਲ . ਵੀ ਰਾਮ ਸਰੂਪ ਸਿੰਘ ਸਿੱਧੂ ਨੇ ਬਾਲ ਸੁਰੱਖਿਆ ਦੇ ਵਿਸ਼ੇ ’ ਤੇ ਬੱਚਿਆਂ ਦੀ ਸੁਰੱਖਿਆ , ਜਾਗਰੂਕਤਾ ਅਤੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ । ਸਕੂਲ ਵਲੋਂ ਪ੍ਰੋਗਰਾਮ ਦੇ ਸੁਚੱਜੇ ਆਯੋਜਨ ਲਈ ਮਹਿਮਾਨਾਂ ਵਲੋਂ ਸ਼ਲਾਘਾ ਕੀਤੀ ਗਈ । ਸਕੂਲ ਪ੍ਰਿੰਸੀਪਲ , ਲੀਗਲ ਲਿਟਰੇਸੀ ਇੰਚਾਰਜ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ । ਇਸ ਮੌਕੇ ਟੋਲ ਫ਼ਰੀ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਵਰ੍ਹੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਰਾਮਾਂ ਮੰਡੀ ਦੇ ਮੇਨ ਬਾਜ਼ਾਰ ਵਿਚ ਭਾਰੀ ਵਾਹਨਾਂ ਦੀ ਐਂਟਰੀ ਬਣੀ ਟ੍ਰੈਫਿਕ ਸਮੱਸਿਆ, ਪ੍ਰਸ਼ਾਸਨ ਤੋਂ ਸਾਰ ਲੈਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।