04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਦੇ ਮਿਡ-ਡੇ-ਮੀਲ ਲਈ ਅਧਿਆਪਕ ਨੇ ਆਰ.ਓ ਕੀਤਾ ਭੇਟ

ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਦੇ ਮਿਡ ਡੇ ਮੀਲ ਇੰਚਾਰਜ ਤੇ ਖੇਤੀਬਾੜੀ ਅਧਿਆਪਕ ਅੰਮ੍ਰਿਤਪਾਲ ਸਿੰਘ ਬਰਾੜ ਨੇ ਆਪਣੇ ਸਵਰਗਵਾਸੀ ਪਿਤਾ ਮਲਕੀਤ ਸਿੰਘ ਬਰਾੜ ਦੀ ਯਾਦ ’ਚ ਸਕੂਲੀ ਬੱਚਿਆਂ ਲਈ ਬਣਦੇ ਖਾਣੇ ਵਾਸਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਰ. ਓ ਭੇਟ ਕੀਤਾ।

ਅਜੀਤ ਡੈਸਕ 04-11-2026
ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਦੇ ਮਿਡ ਡੇ ਮੀਲ ਇੰਚਾਰਜ ਤੇ ਖੇਤੀਬਾੜੀ ਅਧਿਆਪਕ ਅੰਮ੍ਰਿਤਪਾਲ ਸਿੰਘ ਬਰਾੜ ਨੇ ਆਪਣੇ ਸਵਰਗਵਾਸੀ ਪਿਤਾ ਮਲਕੀਤ ਸਿੰਘ ਬਰਾੜ ਦੀ ਯਾਦ ’ਚ ਸਕੂਲੀ ਬੱਚਿਆਂ ਲਈ ਬਣਦੇ ਖਾਣੇ ਵਾਸਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਰ.ਓ ਭੇਟ ਕੀਤਾ। ਮਾ: ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਲਗਭਗ 200 ਵਿਦਿਆਰਥੀਆਂ ਦਾ ਖਾਣਾ ਬਣਦਾ ਹੈ ਅਤੇ ਇਸ ਸੋਚ ਤਹਿਤ ਕਿ ਖਾਣਾ ਬਣਾਉਣ ਲਈ ਸ਼ੁੱਧ ਪਾਣੀ ਦੀ ਵਰਤੋਂ ਕੀਤੀ ਜਾਵੇ ਇਹ ਆਰ.ਓ ਭੇਟ ਕੀਤਾ ਗਿਐ। ਸਕੂਲ ਇੰਚਾਰਜ ਪ੍ਰਿੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਸਕੂਲ ਵਿੱਚ ਆਪਣੇ ਵਿਦਿਆਰਥੀਆਂ ਦੀ ਭਲਾਈ ਬਾਰੇ ਸੋਚਣਾ ਅੰਮ੍ਰਿਤਪਾਲ ਸਿੰਘ ਦਾ ਇੱਕ ਨੇਕ ਕਾਰਜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਵਿਦਿਆਰਥੀਆਂ ਦੇ ਭਲੇ ਲਈ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਰੋਹੀ ਸਿੰਘ, ਮਨਦੀਪ ਕੌਰ, ਗੁਰਵਿੰਦਰ ਕੌਰ, ਲਖਵਿੰਦਰ ਕੌਰ, ਮਨਜਿੰਦਰ ਕੌਰ, ਪਰਮਿੰਦਰ ਕੌਰ, ਕਰਮਜੀਤ ਕੌਰ ਅਤੇ ਹਾਜ਼ਰ ਹੋਰ ਸਟਾਫ਼ ਨੇ ਵੀ ਅੰਮ੍ਰਿਤਪਾਲ ਸਿੰਘ ਬਰਾੜ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਮਲੂਕਾ ’ਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ ਪਿੰਡ ਜੀਦਾ ਵਿਖੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਪਿੰਡ ਰਾਜਗੜ੍ਹ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।