03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ, ਤਿੰਨ ਗ੍ਰਿਫ਼ਤਾਰ

ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ): ਪੁਲਿਸ ਸਟੇਸ਼ਨ ਦਿਆਲਪੁਰਾ ਭਾਈਕਾ ਦੇ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਚੋਰੀ ਹੋਏ ਤਿੰਨ ਮੋਟਰਸਾਈਕਲਾਂ, ਇੱਕ ਮੋਬਾਈਲ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭਗਤਾ ਭਾਈਕਾ ਦੇ ਮੁਖੀ ਪਰਬਤ ਸਿੰਘ ਨੇ ਦੱਸਿਆ ਕਿ ਬੀਤੀ 28 ਅਕਤੂਬਰ ਨੂੰ ਪਾਲਾ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕਾਂਗੜ (ਬਠਿੰਡਾ) ਆਪਣੀ ਘਰਵਾਲੀ ਨੂੰ ਮੋਟਰਸਾਈਕਲ ਉੱਪਰ ਸਵਾਰ ਹੋਕੇ ਆਪਣੀ ਪਤਨੀ ਨੂੰ ਦਵਾਈ ਦਿਵਾਕੇ ਪਿੰਡ ਵਾਪਸ ਆ ਰਿਹਾ ਸੀ।

ਅਜੀਤ ਡੈਸਕ 04-11-2026
ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ): ਪੁਲਿਸ ਸਟੇਸ਼ਨ ਦਿਆਲਪੁਰਾ ਭਾਈਕਾ ਦੇ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਚੋਰੀ ਹੋਏ ਤਿੰਨ ਮੋਟਰਸਾਈਕਲਾਂ, ਇੱਕ ਮੋਬਾਈਲ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭਗਤਾ ਭਾਈਕਾ ਦੇ ਮੁਖੀ ਪਰਬਤ ਸਿੰਘ ਨੇ ਦੱਸਿਆ ਕਿ ਬੀਤੀ 28 ਅਕਤੂਬਰ ਨੂੰ ਪਾਲਾ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕਾਂਗੜ (ਬਠਿੰਡਾ) ਆਪਣੀ ਘਰਵਾਲੀ ਨੂੰ ਮੋਟਰਸਾਈਕਲ ਉੱਪਰ ਸਵਾਰ ਹੋਕੇ ਆਪਣੀ ਪਤਨੀ ਨੂੰ ਦਵਾਈ ਦਿਵਾਕੇ ਪਿੰਡ ਵਾਪਸ ਆ ਰਿਹਾ ਸੀ। ਇਸੇ ਦੌਰਾਨ ਹੀ ਚਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਅੱਗੇ ਹੋ ਕੇ ਘੇਰ ਲਿਆ ਸੀ। ਇਸੇ ਦੌਰਾਨ ਹੀ ਹਮਲਾਵਰਾਂ ਨੌਜਵਾਨਾਂ ਨੇ ਉਨ੍ਹਾਂ ਪਾਸੋਂ ਮੋਟਰਸਾਈਕਲ ਖੋਹ ਲਿਆ ਅਤੇ ਉਨ੍ਹਾਂ ਦੇ ਪਰਸ ਵਿਚਲੇ 1500 ਰੁਪਏ ਵੀ ਖੋਹ ਲਏ ਸਨ। ਇਸ ਘਟਨਾ ਸੰਬੰਧੀ ਪੁਲਿਸ ਸਟੇਸ਼ਨ ਭਗਤਾ ਭਾਈਕਾ ਵਿਖੇ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸੰਬੰਧੀ ਪੁਲਿਸ ਨੇ ਆਪਣੀ ਕਾਰਵਾਈ ਕਰਦੇ ਹੋਏ ਘਟਨਾ ਦੇ ਕਥਿਤ ਦੋਸ਼ੀ ਸੁਖਦੀਪ ਸਿੰਘ ਉਰਫ਼ ਸੁੱਖਾ, ਪਾਰਸ ਬਾਲੀਆ ਦੋਵੇਂ ਵਾਸੀ ਬੁਰਜ ਰਾਜਗੜ੍ਹ, ਅਮਨਦੀਪ ਸਿੰਘ ਉਰਫ਼ ਸੋਨੀ ਵਾਸੀ ਬੁਰਜ ਗਿੱਲ, ਲਵਪ੍ਰੀਤ ਸਿੰਘ ਉਰਫ਼ ਮੱਦੂ ਵਾਸੀ ਬੁਰਜ ਰਾਜਗੜ੍ਹ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚੋਂ ਅਮਨਦੀਪ ਸਿੰਘ ਸੋਨੀ ਨਬਾਲਗ ਹੋਣ ਕਾਰਨ ਉਸਨੂੰ ਬਾਲ ਸੁਧਾਰ ਘਰ ਫ਼ਰੀਦਕੋਟ ਭੇਜ ਦਿੱਤਾ ਗਿਆ ਹੈ। ਚੌਕੀ ਇੰਚਾਰਜ ਗਗਨਦੀਪ ਸਿੰਘ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਪਾਸੋਂ ਇੱਕ ਓਪੋ ਦਾ ਟੱਚ ਮੋਬਾਈਲ, ਹੀਰੋ ਹਾਂਡਾ ਮੋਟਰਸਾਈਕਲ ਨੰਬਰ ਪੀ.ਬੀ.-10, ਬੀ.ਸੀ.-0490, ਹੀਰੋ ਸਪਲੈਡਰ ਮੋਟਰਸਾਈਕਲ ਬਿਨ੍ਹਾਂ ਨੰਬਰੀ, ਡੀਲਕਸ ਐਚ.ਐਫ ਮੋਟਰਸਾਈਕਲ ਬਿਨ੍ਹਾਂ ਨੰਬਰੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਲੈ ਕੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ, ਬਠਿੰਡਾ ਵਲੋਂ ਸਾਲਾਨਾ ਖੇਡ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਅਚਾਨਕ ਤਬੀਅਤ ਵਿਗੜਨ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।