03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਸੁੰਦਰੀ ਗਰੁੱਪ ਦੇ ਬੀ.ਕਾਮ. ਭਾਗ ਦੂਜਾ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਦਾ ਬੀ. ਕਾਮ.

ਅਜੀਤ ਡੈਸਕ 04-11-2026
ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਦਾ ਬੀ.ਕਾਮ. ਭਾਗ ਦੂਜਾ ਸਮੈਸਟਰ ਚੌਥੇ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਹਮੇਸ਼ਾ ਮਾਣ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਨਤੀਜੇ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਕਾਮਰਸ ਦੀ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਇਸ ਖੇਤਰ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਬੈਂਕਿੰਗ, ਉਦਯੋਗ, ਵਪਾਰ, ਟੈਕਸੇਸ਼ਨ, ਆਡਿਟਿੰਗ, ਚਾਰਟਰਡ ਅਕਾਊਂਟੈਂਟ (ਸੀ.ਏ.) ਅਤੇ ਅਧਿਆਪਨ ਵਰਗੇ ਕਈ ਖੇਤਰਾਂ ਵਿਚ ਕਰੀਅਰ ਬਣਾਉਣ ਦੇ ਮੌਕੇ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਹਰਸ਼ ਰਾਣੀ ਨੇ ਦੱਸਿਆ ਕਿ ਕਿਰਨਜੀਤ ਕੌਰ ਅਤੇ ਲਵਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ, ਲਵਪ੍ਰੀਤ ਸ਼ਰਮਾ ਨੇ 93.30 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਦੀਪ ਕੌਰ ਨੇ 91.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਦੀ ਪੋਲਰ ਸਟਾਰ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਰਾਜਬਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ. ਅਨਮੋਲ ਮਾਨ, ਪ੍ਰੋ. ਵੰਦਨਾ ਰਾਣੀ, ਪ੍ਰੋ. ਕਿਰਨ ਜੋਤ ਸ਼ਰਮਾ, ਪ੍ਰੋ. ਹਰਮਨਦੀਪ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਉੱਘੇ ਚਿੱਤਰਕਾਰ ਸੁਖਦੇਵ ਸਿੰਘ ਆਰਟਿਸਟ ਦਾ ਹੋਇਆ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।