06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਪ੍ਰੋ. ਸੰਦੀਪ ਕੌਰ ਨੇ ਕੋਸਟਾ ਰੀਕਾ ਵਿਚ ਭਾਰਤ-ਕੋਸਟਾ ਰੀਕਾ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਦਿੱਤਾ ਹੁਲਾਰਾ

ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਆਰਥਿਕ ਅਧਿਐਨ ਵਿਭਾਗ ਦੀ ਮੁਖੀ ਅਤੇ ਅੰਤਰਰਾਸ਼ਟਰੀ ਮੌਕਿਆਂ ਅਤੇ ਸਹਿਯੋਗ ਵਿਭਾਗ ਦੀ ਡਾਇਰੈਕਟਰ ਪ੍ਰੋ. ਸੰਦੀਪ ਕੌਰ ਨੇ 12 ਤੋਂ 23 ਅਕਤੂਬਰ 2026 ਤੱਕ ਕੋਸਟਾ ਰੀਕਾ ਦੀ ਨੈਸ਼ਨਲ ਯੂਨੀਵਰਸਿਟੀ ਵਿਖੇ ਸਥਿਤ ਇੰਟਰਨੈਸ਼ਨਲ ਸੈਂਟਰ ਆਫ਼ ਇਕਨਾਮਿਕ ਪਾਲਿਸੀ ਫ਼ਾਰ ਸਸਟੇਨੇਬਲ ਡਿਵੈਲਪਮੈਂਟ ਵਿਚ ਦੋ ਹਫ਼ਤਿਆਂ ਦੀ ਅੰਤਰਰਾਸ਼ਟਰੀ ਵਿਜ਼ਟਿੰਗ ਪ੍ਰੋਫੈਸਰਸ਼ਿਪ ਸਫ਼ਲਤਾਪੂਰਵਕ ਪੂਰੀ ਕੀਤੀ।

ਅਜੀਤ ਡੈਸਕ 06-11-2026
ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਆਰਥਿਕ ਅਧਿਐਨ ਵਿਭਾਗ ਦੀ ਮੁਖੀ ਅਤੇ ਅੰਤਰਰਾਸ਼ਟਰੀ ਮੌਕਿਆਂ ਅਤੇ ਸਹਿਯੋਗ ਵਿਭਾਗ ਦੀ ਡਾਇਰੈਕਟਰ ਪ੍ਰੋ. ਸੰਦੀਪ ਕੌਰ ਨੇ 12 ਤੋਂ 23 ਅਕਤੂਬਰ 2026 ਤੱਕ ਕੋਸਟਾ ਰੀਕਾ ਦੀ ਨੈਸ਼ਨਲ ਯੂਨੀਵਰਸਿਟੀ ਵਿਖੇ ਸਥਿਤ ਇੰਟਰਨੈਸ਼ਨਲ ਸੈਂਟਰ ਆਫ਼ ਇਕਨਾਮਿਕ ਪਾਲਿਸੀ ਫ਼ਾਰ ਸਸਟੇਨੇਬਲ ਡਿਵੈਲਪਮੈਂਟ ਵਿਚ ਦੋ ਹਫ਼ਤਿਆਂ ਦੀ ਅੰਤਰਰਾਸ਼ਟਰੀ ਵਿਜ਼ਟਿੰਗ ਪ੍ਰੋਫੈਸਰਸ਼ਿਪ ਸਫ਼ਲਤਾਪੂਰਵਕ ਪੂਰੀ ਕੀਤੀ। ਇਸ ਅਕਾਦਮਿਕ ਦੌਰੇ ਦਾ ਮੁੱਖ ਉਦੇਸ਼ ਅੰਤਰਰਾਸ਼ਟਰੀ ਵਪਾਰਕ ਸੰਬੰਧਾਂ, ਖੇਤੀਬਾੜੀ ਦੀ ਸਥਿਰਤਾ ਅਤੇ ਭਾਰਤ ਤੇ ਕੋਸਟਾ ਰੀਕਾ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।ਇਸ ਦੌਰਾਨ ਪ੍ਰੋ. ਕੌਰ ਨੇ ਭਾਰਤ-ਕੋਸਟਾ ਰੀਕਾ ਵਪਾਰਕ ਸੰਬੰਧਾਂ ਬਾਰੇ ਵਿਸ਼ੇਸ਼ ਲੈਕਚਰ ਦਿੱਤੇ, ਜਿਨ੍ਹਾਂ ਵਿਚ ਦੁਵੱਲੇ ਵਪਾਰ ਦੀਆਂ ਸੰਭਾਵਨਾਵਾਂ ਅਤੇ ਸਾਂਝੇ ਆਰਥਿਕ ਵਿਕਾਸ ਦੇ ਮੌਕਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਨੇ ਪੀਐੱਚ.ਡੀ. ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਖੋਜ ਦੀ ਰੂਪ-ਰੇਖਾ ( ਰਿਸਰਚ ਡਿਜ਼ਾਈਨ) ਬਾਰੇ ਮਾਰਗ ਦਰਸ਼ਨ ਸੈਸ਼ਨ ਵੀ ਕਰਵਾਏ ਅਤੇ ਖੋਜ ਹੁਨਰਾਂ ਦੇ ਵਿਕਾਸ ਤੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋ. ਕੌਰ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਪ੍ਰਯੋਗਸ਼ਾਲਾਵਾਂ ਦਾ ਦੌਰਾ ਕੀਤਾ, ਜਿਨ੍ਹਾਂ ਵਿੱਚ ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਿਤ ਵਿਭਾਗ ਵੀ ਸ਼ਾਮਲ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੌਫ਼ੀ ਦੇ ਬਾਗ਼ਾਂ ਦਾ ਦੌਰਾ ਕੀਤਾ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਕੇ ਉੱਥੋਂ ਦੀਆਂ ਖੇਤੀਬਾੜੀ ਪ੍ਰਥਾਵਾਂ, ਖੇਤੀਬਾੜੀ ਦੀ ਸਥਿਰਤਾ ਨਾਲ ਜੁੜੀਆਂ ਚੁਣੌਤੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਨੇ ਇਸ ਪ੍ਰਾਪਤੀ ਲਈ ਪ੍ਰੋ. ਸੰਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਅਕਾਦਮਿਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਅਤੇ ਸਥਾਨਕ ਕਿਸਾਨ ਭਾਈਚਾਰੇ ਨਾਲ ਸੰਵਾਦ ਸਥਾਪਤ ਕਰਨ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਅਕਾਦਮਿਕ ਦੌਰੇ ਨੂੰ ਸਫ਼ਲ ਬਣਾਉਣ ਅਤੇ ਦੋਵਾਂ ਯੂਨੀਵਰਸਿਟੀਆਂ ਦਰਮਿਆਨ ਸਹਿਯੋਗ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੋਸਟਾ ਰੀਕਾ ਦੀ ਨੈਸ਼ਨਲ ਯੂਨੀਵਰਸਿਟੀ ਦੇ ਡਾਇਰੈਕਟਰ ਜਨਰਲ ਪ੍ਰੋ. ਮਾਰਕੋ ਓਟੋਯਾ ਚਾਵਾਰੀਆ ਅਤੇ ਪ੍ਰੋ. ਗੇਰਾਰਡੋ ਜਿਮੇਨੇਜ਼ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਭੁੱਚੋ ਮੰਡੀ ਸਕੂਲ ਵਿਖੇ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੋ ਮਹੀਨਿਆਂ ਬਾਅਦ ਮੁੜ ਮਹਿੰਗੀ ਹੋਈ ਐੱਨ.ਪੀ.ਕੇ. ਖਾਦ, 500 ਰੁਪਏ ਪ੍ਰਤੀ ਕੁਇੰਟਲ ਵਧਿਆ ਭਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।