06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੰਗਰੂਰ ਦੀ ਇਨਸਾਫ਼ ਰੈਲੀ ਦੀ ਸਫ਼ਲਤਾ ਨੇ ਕਾਂਗਰਸ ਦੀ ਵਧਦੀ ਲੋਕਪ੍ਰਿਯਤਾ ’ਤੇ ਲਾਈ ਮੋਹਰ : ਰਾਜਨ ਗਰਗ, ਪ੍ਰੀਤਮ ਕੋਟਭਾਈ

ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਗਈ ‘ਇਨਸਾਫ਼ ਰੈਲੀ’ ਵਿਚ ਬਠਿੰਡਾ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਪੰਚਾਂ ਅਤੇ ਸਰਪੰਚਾਂ ਦਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਨੇ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ‘ਇਨਸਾਫ਼ ਰੈਲੀ’ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।

ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ। 06-11-2026
ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਗਈ ‘ਇਨਸਾਫ਼ ਰੈਲੀ’ ਵਿਚ ਬਠਿੰਡਾ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਪੰਚਾਂ ਅਤੇ ਸਰਪੰਚਾਂ ਦਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਨੇ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ‘ਇਨਸਾਫ਼ ਰੈਲੀ’ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਰੈਲੀ ਦੀ ਸਫ਼ਲਤਾ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਮਿਹਨਤ, ਇੱਕਜੁੱਟਤਾ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਦਾ ਨਤੀਜਾ ਹੈ। ਬਠਿੰਡਾ ਜ਼ਿਲ੍ਹੇ ਦੇ ਵਰਕਰਾਂ ਨੇ ਜਿਸ ਉਤਸ਼ਾਹ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਸਵਾਲ ਕਰ ਰਹੇ ਹਨ ਅਤੇ ਇਨਸਾਫ਼, ਜਵਾਬਦੇਹੀ ਤੇ ਲੋਕਾਂ ਦੇ ਹੱਕਾਂ ਦੀ ਗੱਲ ਕਰ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਮੁੱਦੇ ਲਗਾਤਾਰ ਉਠਾ ਰਹੀ ਹੈ। ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਵਚਨਬੱਧ ਹੈ। ਸੰਗਰੂਰ ਰੈਲੀ ਵਿਚ ਵਰਕਰਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਪਾਰਟੀ ਦੇ ਵਧਦੇ ਸਿਆਸੀ ਆਧਾਰ ਅਤੇ ਮਜ਼ਬੂਤ ਹੁੰਦੇ ਜਥੇਬੰਦਕ ਢਾਂਚੇ ਦਾ ਸੰਕੇਤ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਇੱਕਜੁੱਟਤਾ ਅਤੇ ਲੋਕਾਂ ਦਾ ਮਿਲ ਰਿਹਾ ਹੁੰਗਾਰਾ ਆਉਣ ਵਾਲੇ ਸਮੇਂ ਵਿਚ ਪਾਰਟੀਆਂ ਦੀਆਂ ਸਰਗਰਮੀਆਂ ਨੂੰ ਹੋਰ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਵੇਗਾ।
ਪਿਛਲੀ ਖ਼ਬਰ ਭੇਦਭਰੀ ਹਾਲਤ ਵਿਚ ਨੌਜਵਾਨ ਦੀ ਖੰਡਰ ਨੁਮਾ ਇਮਾਰਤ ’ਚੋਂ ਲਾਸ਼ ਮਿਲੀ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਜੀਤਸਰ ਦੇ ਖਿਡਾਰੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।