06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭੇਦਭਰੀ ਹਾਲਤ ਵਿਚ ਨੌਜਵਾਨ ਦੀ ਖੰਡਰ ਨੁਮਾ ਇਮਾਰਤ ’ਚੋਂ ਲਾਸ਼ ਮਿਲੀ

ਬਠਿੰਡਾ, 5 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮਾਲ ਰੋਡ ’ਤੇ ਸਥਿਤ ਖੰਡਰ ਨੁਮਾ ਪਰਲ ਮਾਲ ਇਮਾਰਤ ਵਿਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਖ਼ਬਰ ਸਹਾਰਾ ਜਨ ਸੇਵਾ ਸੰਸਥਾ ਦੇ ਦਫ਼ਤਰ ਨੂੰ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਬਚਾਅ ਟੀਮ ਵਿੱਕੀ ਕੁਮਾਰ ਐਂਬੂਲੈਂਸ ਟੀਮ ’ਤੇ ਪਹੁੰਚੇ, ਜਿੱਥੇ ਇੱਕ ਨੌਜਵਾਨ ਦੀ ਲਾਸ਼ ਪਈ ਸੀ।

ਅਜੀਤ ਡੈਸਕ 06-11-2026
ਬਠਿੰਡਾ, 5 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮਾਲ ਰੋਡ ’ਤੇ ਸਥਿਤ ਖੰਡਰ ਨੁਮਾ ਪਰਲ ਮਾਲ ਇਮਾਰਤ ਵਿਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਖ਼ਬਰ ਸਹਾਰਾ ਜਨ ਸੇਵਾ ਸੰਸਥਾ ਦੇ ਦਫ਼ਤਰ ਨੂੰ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਬਚਾਅ ਟੀਮ ਵਿੱਕੀ ਕੁਮਾਰ ਐਂਬੂਲੈਂਸ ਟੀਮ ’ਤੇ ਪਹੁੰਚੇ, ਜਿੱਥੇ ਇੱਕ ਨੌਜਵਾਨ ਦੀ ਲਾਸ਼ ਪਈ ਸੀ। ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਉਪਰੰਤ ਕੋਤਵਾਲੀ ਪੁਲਿਸ ਦੇ ਏਐਸਆਈ ਬਲਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਦੀ ਜਾਂਚ ਦੌਰਾਨ ਨੌਜਵਾਨ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਮ੍ਰਿਤਕ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ। ਨੌਜਵਾਨ ਦੀ ਮੌਤ ਕਿਸ ਹਾਲਾਤ ਵਿਚ ਹੋਈ, ਇਸ ਦਾ ਪਤਾ ਨਹੀਂ ਲੱਗ ਸਕਿਆ। ਕੋਤਵਾਲੀ ਪੁਲਿਸ ਸਟੇਸ਼ਨ ਦੀ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਐਂਬੂਲੈਂਸ ਵਿਚ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਪੁਲਿਸ ਤਫ਼ਤੀਸ਼ ਅਫ਼ਸਰ ਅਨੁਸਾਰ ਮ੍ਰਿਤਕ ਦੀ ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।
ਪਿਛਲੀ ਖ਼ਬਰ ਸਰੂਪ ਸਿੰਗਲਾ ਨੇ ਬਠਿੰਡਾ ’ਚ ਭਾਜਪਾ ਦਾ ਸੰਗਠਨ ਕੀਤਾ ਮਜ਼ਬੂਤ, 20 ਆਗੂਆਂ ਨੂੰ ਜ਼ਿਲ੍ਹਾ ਕੋਰ ਕਮੇਟੀ ’ਚ ਦਿੱਤੀ ਜਗ੍ਹਾ ਅਗਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ਦੀ ਸਫ਼ਲਤਾ ਨੇ ਕਾਂਗਰਸ ਦੀ ਵਧਦੀ ਲੋਕਪ੍ਰਿਯਤਾ ’ਤੇ ਲਾਈ ਮੋਹਰ : ਰਾਜਨ ਗਰਗ, ਪ੍ਰੀਤਮ ਕੋਟਭਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।