06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਮਾਜ ਸੇਵਾ ਨੂੰ ਸਮਰਪਿਤ ਭਾਵਨਾ ਨਾਲ ਲੋਕ ਭਲਾਈ ਦੇ ਕਾਰਜਾਂ ’ਚ ਜੁਟੀ ਪਿੰਡ ਬੱਲ੍ਹੋ ਦੀ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ

ਚਾਉਕੇ, 5 ਨਵੰਬਰ (ਮਨਜੀਤ ਸਿੰਘ ਘੜੈਲੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲੋ੍ਹ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਕਾਫੀ ਸਮੇਂ ਤੋਂ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਲੋਕ ਭਲਾਈ ਦੇ ਕਾਰਜਾਂ ਵਿਚ ਜੁਟੀ ਹੋਈ ਹੈ। ਇਸ ਸੰਸਥਾ ਦੇ ਸਰਪ੍ਰਸਤ ਦਵਿੰਦਰ ਸਿੰਘ ਫ਼ਰਾਂਸ ਅਤੇ ਰੁਪਿੰਦਰ ਕੌਰ ਫ਼ਰਾਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਇਕ ਮੀਟਿੰਗ ਰੱਖੀ ਗਈ, ਜਿਸ ਵਿਚ ਖ਼ਜ਼ਾਨਚੀ ਪਰਮਿੰਦਰ ਸਿੰਘ ਬੱਲੋ੍ਹ, ਸਕੱਤਰ ਗੁਰਲਾਲ ਸਿੰਘ, ਮੈਂਬਰ ਜਰਨੈਲ ਸਿੰਘ, ਮਨਜਿੰਦਰ ਸਿੰਘ ਧੀਰਾ, ਚੇਅਰਮੈਨ ਬਲਵਿੰਦਰ ਸਿੰਘ, ਸਹਿਯੋਗੀ ਤੀਰਥ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਪਿੰਡ ਬੱਲ੍ਹੋ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਫਾਈਲ ਤਸਵੀਰ। 06-11-2026
ਚਾਉਕੇ, 5 ਨਵੰਬਰ (ਮਨਜੀਤ ਸਿੰਘ ਘੜੈਲੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲੋ੍ਹ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਕਾਫੀ ਸਮੇਂ ਤੋਂ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਲੋਕ ਭਲਾਈ ਦੇ ਕਾਰਜਾਂ ਵਿਚ ਜੁਟੀ ਹੋਈ ਹੈ। ਇਸ ਸੰਸਥਾ ਦੇ ਸਰਪ੍ਰਸਤ ਦਵਿੰਦਰ ਸਿੰਘ ਫ਼ਰਾਂਸ ਅਤੇ ਰੁਪਿੰਦਰ ਕੌਰ ਫ਼ਰਾਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਇਕ ਮੀਟਿੰਗ ਰੱਖੀ ਗਈ, ਜਿਸ ਵਿਚ ਖ਼ਜ਼ਾਨਚੀ ਪਰਮਿੰਦਰ ਸਿੰਘ ਬੱਲੋ੍ਹ, ਸਕੱਤਰ ਗੁਰਲਾਲ ਸਿੰਘ, ਮੈਂਬਰ ਜਰਨੈਲ ਸਿੰਘ, ਮਨਜਿੰਦਰ ਸਿੰਘ ਧੀਰਾ, ਚੇਅਰਮੈਨ ਬਲਵਿੰਦਰ ਸਿੰਘ, ਸਹਿਯੋਗੀ ਤੀਰਥ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸੁਸਾਇਟੀ ਵਲੋਂ 2027 ਵਿਚ ਲੋਕ ਭਲਾਈ ਦੇ ਕਿਹੜੇ-ਕਿਹੜੇ ਕੰਮ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੂੰ ਚੰਗੀ ਤਰ੍ਹਾਂ ਵਿਚਾਰਿਆ ਗਿਆ। ਸੁਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਭਵਿੱਖ ਦੇ ਕੰਮਾਂ ਵਿਚ ਮੁੱਖ ਤੌਰ ’ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ-ਲਿਖਾਈ ਵੱਲ ਪ੍ਰੇਰਿਤ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਗਰਾਊਂਡਾਂ ਵੱਲ ਤੋਰੇ ਜਾਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਕੇਸਾਂ ਦੀ ਸਾਂਭ- ਸੰਭਾਲ, ਗੱਤਕਾ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ, ਸਿੱਖ ਇਤਿਹਾਸ, ਗੁਰਬਾਣੀ ਉਚਾਰਣ ਆਦਿ ਵਰਗੇ ਮਹੱਤਵਪੂਰਨ ਮੁਕਾਬਲਿਆਂ ਵੱਲ ਪ੍ਰੇਰਿਤ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਅਖੀਰ ’ਤੇ ਸੁਸਾਇਟੀ ਦੇ ਖ਼ਜ਼ਾਨਚੀ ਪਰਮਿੰਦਰ ਸਿੰਘ ਬੱਲੋ੍ਹ ਵਲੋਂ ਸਾਰੇ ਸੁਸਾਇਟੀ ਮੈਂਬਰਾਂ ਅਤੇ ਸਹਿਯੋਗੀ ਆਂ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਇਹ ਸੁਨੇਹਾ ਦਿੱਤਾ ਗਿਆ ਕਿ ਇਹ ਮਹੱਤਵਪੂਰਨ ਮੁੱਦੇ ਸੁਸਾਇਟੀ ਦੇ ਮੁੱਖ ਏਜੰਡੇ ’ਤੇ ਰਹਿਣਗੇ।
ਪਿਛਲੀ ਖ਼ਬਰ ਪਟਾਕਿਆਂ ਦਾ ਤੇਜ਼ ਸ਼ੋਰ ਖੋਹ ਸਕਦਾ ਸੁਣਨ ਸ਼ਕਤੀ : ਡਾ. ਬਿਕਰਮਜੀਤ ਸਿੰਘ ਅਗਲੀ ਖ਼ਬਰ ਪਿੰਡ ਬੱਲ੍ਹੋ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਅਸੈਸਮੈਂਟ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।