ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਬੁਢਲਾਡਾ, 5 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਪੈਨਸ਼ਨਰਾਂ ਦੇ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
06-11-2026