07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਕੂਲਾਂ ਦੀਆਂ ਕੰਟੀਨਾਂ ’ਚ ਹਾਈ ਕੈਫੀਨ ਐਨਰਜੀ ਡ੍ਰਿੰਕਸ ’ਤੇ ਤੁਰੰਤ ਪਾਬੰਦੀ ਲੱਗੇ : ਅਰਸ਼

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਪੰਜਾਬ ਵਿਚ ਬੱਚਿਆਂ ਅਤੇ ਨੌਜਵਾਨਾਂ ਵਲੋਂ ਹਾਈ ਕੈਫੀਨ ਐਨਰਜੀ ਡ੍ਰਿੰਕਸ ਦੀ ਵੱਧ ਰਹੀ ਵਰਤੋਂ ’ਤੇ ਗੰਭੀਰ ਚਿੰਤਾਂ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਟਰਿੰਗ, ਰੈੱਡ ਬੁੱਲ, ਮੌਨਸਟਰ ਅਤੇ ਹੋਰ ਹਾਈ ਕੈਫੀਨ ਐਨਰਜੀ ਡ੍ਰਿੰਕਸ ਦੀ ਬੱਚਿਆਂ ਤੱਕ ਆਸਾਨ ਪਹੁੰਚ ਇਕ ਮਹੱਤਵਪੂਰਨ ਜਨਤਕ ਸਿਹਤ ਮੁੱਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਪੱਤਰ 07-11-2026
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਪੰਜਾਬ ਵਿਚ ਬੱਚਿਆਂ ਅਤੇ ਨੌਜਵਾਨਾਂ ਵਲੋਂ ਹਾਈ ਕੈਫੀਨ ਐਨਰਜੀ ਡ੍ਰਿੰਕਸ ਦੀ ਵੱਧ ਰਹੀ ਵਰਤੋਂ ’ਤੇ ਗੰਭੀਰ ਚਿੰਤਾਂ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਟਰਿੰਗ, ਰੈੱਡ ਬੁੱਲ, ਮੌਨਸਟਰ ਅਤੇ ਹੋਰ ਹਾਈ ਕੈਫੀਨ ਐਨਰਜੀ ਡ੍ਰਿੰਕਸ ਦੀ ਬੱਚਿਆਂ ਤੱਕ ਆਸਾਨ ਪਹੁੰਚ ਇਕ ਮਹੱਤਵਪੂਰਨ ਜਨਤਕ ਸਿਹਤ ਮੁੱਦਾ ਹੈ। ਕੈਫੀਨ ਦੀ ਜ਼ਿਆਦਾ ਵਰਤੋਂ ਨਾਲ ਬੱਚਿਆਂ ਵਿਚ ਨੀਂਦ ਦੀ ਸਮੱਸਿਆ, ਘਬਰਾਹਟ, ਦਿਲ ਦੀ ਧੜਕਣ ਤੇਜ਼ ਹੋਣ ਅਤੇ ਕੈਫੀਨ ਦੀ ਆਦਤ ਪੈਣ ਵਰਗੇ ਖ਼ਤਰੇ ਹੋ ਸਕਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਕੰਟੀਨਾਂ, ਹੋਸਟਲਾਂ ਅਤੇ ਸਕੂਲ ਕੈਂਪਸਾਂ ਵਿਚ ਹਾਈ ਕੈਫੀਨ ਐਨਰਜੀ ਡ੍ਰਿੰਕਸ ਦੀ ਵਿਕਰੀ ਅਤੇ ਪ੍ਰਚਾਰ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਨਾਬਾਲਗ ਬੱਚਿਆਂ ਨੂੰ ਅਜਿਹੇ ਡ੍ਰਿੰਕਸ ਦੀ ਵਿਕਰੀ ਰੋਕਣ ਲਈ ਕਾਨੂੰਨ ਅਨੁਸਾਰ ਢੁੱਕਵੇਂ ਨਿਯਮ ਬਣਾਏ ਜਾਣ। ਸਿਹਤ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਪੂਰੇ ਪੰਜਾਬ ਵਿਚ ਅਜਿਹੇ ਡ੍ਰਿੰਕਸ ’ਤੇ ਪਾਬੰਦੀ ਦੀ ਸੰਭਾਵਨਾ ਦੀ ਜਾਂਚ ਕੀਤੀ ਜਾਵੇ। ਮੁੱਖ ਸਕੱਤਰ ਪੰਜਾਬ ਦੀ ਨਿਗਰਾਨੀ ਹੇਠ ਸਿਹਤ, ਸਿੱਖਿਆ ਅਤੇ ਫੂਡ ਸੇਫਟੀ ਵਿਭਾਗਾਂ ਦੀ ਸਾਂਝੀ ਕਮੇਟੀ ਬਣਾਈ ਜਾਵੇ, ਜੋ 30 ਦਿਨਾਂ ਵਿਚ ਆਪਣੀਆਂ ਸਿਫ਼ਾਰਸ਼ਾਂ ਦੇਵੇ। ਸਕੂਲਾਂ ਵਿਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਕੈਫੀਨ ਦੀ ਜ਼ਿਆਦਾ ਵਰਤੋਂ ਦੇ ਸੰਭਾਵਿਤ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇ। ਅਰਸ਼ ਸੱਚਰ ਨੇ ਦੱਸਿਆ ਕਿ ਸੇਵਾਮੁਕਤ ਕਰਨਲ ਬਲਬੀਰ ਸਿੰਘ ਨਾਲ ਇਸ ਵਿਸ਼ੇ ’ਤੇ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੇ ਤਜ਼ਰਬੇ ਅਤੇ ਕੀਮਤੀ ਸੁਝਾਵਾਂ ਤੋਂ ਪ੍ਰੇਰਿਤ ਹੋ ਕੇ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ।
ਪਿਛਲੀ ਖ਼ਬਰ ਧਨਤੇਰਸ ਵਾਲੇ ਦਿਨ ਬਠਿੰਡਾ ’ਚ ਇਕ ਘਰ ਦੀ ਛੱਤ ਡਿੱਗੀ ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਨੂੰ ਮਾਣ ਭੱਤਾ ਦੇਵੇ ਅਤੇ ਸੜ੍ਹਕਾਂ ਟੋਲ ਟੈਕਸ ਮੁਆਫ ਕਰੇ : ਪੰਜਗਰਾਈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।