08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਿੰਡ ਭੁਪਾਲ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ ਕੱਲ੍ਹ

ਮਾਨਸਾ , 7 ਨਵੰਬਰ ( ਸ . ਰਿ .)

ਅਜੀਤ ਡੈਸਕ 08-11-2026
ਮਾਨਸਾ , 7 ਨਵੰਬਰ ( ਸ . ਰਿ .)- ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਬੰਦੀ ਛੋੜ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ 9 ਵੀਂ ਪਿੰਡ ਭੁਪਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੁਪਾਲ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਅਖੰਡ ਪਾਟ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਹਨ , ਜਿਸ ਦੇ ਭੋਗ 9 ਨਵੰਬਰ ਨੂੰ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕਥਾਵਾਚਕ ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸ ’ ਤੇ ਚਾਨਣਾ ਪਾਉਂਣਗੇ । ਇਸ ਮੌਕੇ ਸਰਪ੍ਰਸਤ ਦੇਵ ਸਿੰਘ , ਮੀਤ ਪ੍ਰਧਾਨ ਚਮਕੌਰ ਸਿੰਘ , ਸਕੱਤਰ ਦਰਸ਼ਨ ਸਿੰਘ , ਖਜਾਨਚੀ ਬੂਟਾ ਸਿੰਘ , ਧੰਨਾ ਸਿੰਘ , ਗੁਰਦੀਪ ਸਿੰਘ , ਕਰਮ ਸਿੰਘ , ਗ੍ਰੰਥੀ ਬਾਬਾ ਜਸਵੰਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਚਚੌਹਰ ਭਾਕਿਯੂ (ਉਗਰਾਹਾਂ) ਦੀ ਝੁਨੀਰ ਬਲਾਕ ਕਮੇਟੀ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਦਿੱਲੀ ਵਿਖੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।