08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਸਕੂਲ ਕੋਟੜਾ ਕਲਾਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭੀਖੀ, 7 ਨਵੰਬਰ (ਸਹੋਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਦੇ ਵਿਦਿਆਰਥੀਆਂ ਵਲੋਂ ਐਨ. ਐਸ.

ਅਜੀਤ ਡੈਸਕ 08-11-2026
ਭੀਖੀ, 7 ਨਵੰਬਰ (ਸਹੋਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਦੇ ਵਿਦਿਆਰਥੀਆਂ ਵਲੋਂ ਐਨ. ਐਸ. ਕਿਊ. ਐਫ. ਟਰੇਡ ਤਹਿਤ ਵਿੱਦਿਅਕ ਟੂਰ ਲਗਾਇਆ ਗਿਆ। ਵਿਦਿਆਰਥੀਆਂ ਨੂੰ ਬੀ. ਐਸ. ਐਨ. ਐਲ. ਦੇ ਕੇਂਦਰ ’ਚ ਦੂਰਸੰਚਾਰ ਸੇਵਾਵਾਂ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪਬਲਿਕ ਲਾਇਬ੍ਰੇਰੀ ਦਾ ਵੀ ਦੌਰਾ ਕਰ ਕੇ ਪੁਸਤਕਾਂ ਦੀ ਮਹੱਤਤਾ ਤੇ ਪੜ੍ਹਨ ਦੀਆਂ ਚੰਗੀਆਂ ਆਦਤਾਂ ਬਾਰੇ ਜਾਣਿਆ। ਅਗਲੇ ਪੜਾਅ ’ਚ ਇਤਿਹਾਸਕ ਕਿਲਾ ਮੁਬਾਰਕ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਪੰਜਾਬ ਦੇ ਅਮੀਰ ਇਤਿਹਾਸ ਤੇ ਵਿਰਾਸਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਐੱਨ.ਐੱਸ.ਕਿਊ.ਐਫ. ਟਰੇਨਰ ਅਮਰਇੰਦਰ ਸਿੰਘ, ਚਰਨਜੀਤ ਕੌਰ ਤੇ ਡੀ.ਪੀ.ਈ. ਕਰਮਜੀਤ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ’ਚ ਪੋਸਕੋ ਐਕਟ ਤਹਿਤ ਗੈੱਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.83 ਲੱਖ ਮੀਟ੍ਰਿਕ ਟਨ ਦੀ ਖ਼ਰੀਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।