10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੇਂਟ ਜ਼ੇਵੀਅਰਜ਼ ਸਕੂਲ ਜੱਜਲ ਵਿਖੇ ਦੀਵਾਲੀ ਦੀਆਂ ਰੌਣਕਾਂ

ਰਾਮਾਂ ਮੰਡੀ, 9 ਨਵੰਬਰ (ਤਰਸੇਮ ਸਿੰਗਲਾ)-ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।

ਅਜੀਤ ਡੈਸਕ 10-11-2026
ਰਾਮਾਂ ਮੰਡੀ, 9 ਨਵੰਬਰ (ਤਰਸੇਮ ਸਿੰਗਲਾ)-ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਰੋਹ ਦੌਰਾਨ ਅੱਠਵੀਂ ਤੋਂ ਦਸਵੀਂ ਜਮਾਤ ਤੱਕ ਰੰਗੋਲੀ, ਪੰਜਵੀਂ ਤੋਂ ਸੱਤਵੀਂ ਜਮਾਤ ਤੱਕ ਦੀਵਾਲੀ ਸਜਾਵਟੀ ਸਮੱਗਰੀ ਬਣਾਉਣ, ਦੂਜੀ ਅਤੇ ਤੀਜੀ ਜਮਾਤ ਲਈ ਕਾਗਜ਼ ਦੇ ਦੀਵੇ ਬਣਾਉਣ ਅਤੇ ਪਹਿਲੀ ਜਮਾਤ ਲਈ ਦੀਵੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਨਾਚ ਅਤੇ ਸੰਗੀਤ ਦੀਆਂ ਪੇਸ਼ਕਾਰੀਆਂ ਨਾਲ ਵੀ ਖੂਬ ਰੰਗ ਬੰਨਿ੍ਹਆ। ਇਸ ਮੌਕੇ ਪ੍ਰਿੰਸੀਪਲ ਸਵਾਤੀ ਕੋਹਲੀ ਨੇ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਕਰਦਿਆਂ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਹ ਤਿਉਹਾਰ ਰੌਸ਼ਨੀ, ਖੁਸ਼ਹਾਲੀ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅਧਿਆਪਕ ਸਟਾਫ਼, ਸਕੂਲ ਦੀ ਦੇਖਭਾਲ ਵਾਲੇ ਸਟਾਫ਼, ਚੌਥਾ ਦਰਜਾ ਕਰਮਚਾਰੀਆਂ, ਬੱਸ ਕੰਡਕਟਰਾਂ ਅਤੇ ਡਰਾਈਵਰਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ 12 ਤੋਂ ਕੱਢੀ ਜਾਵੇਗੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ 3 ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।