08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਖੰਨਾ ਸਦਰ ਪੁਲਿਸ ਵਲੋਂ ਮੋਬਾਈਲ ਖੋਹਣ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ -ਇਕ ਫ਼ਰਾਰ

ਅਜੀਤ ਡੈਸਕ 01-01-2026
ਖੰਨਾ, 31 ਦਸੰਬਰ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐਸ. ਪੀ ਜਯੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਅਧੀਨ ਖੰਨਾ ਸਦਰ ਪੁਲਿਸ ਵਲੋਂ ਮੋਬਾਈਲ ਖੋਹਣ ਵਾਲਾ ਇਕ ਵਿਅਕਤੀ ਪੰਜ ਮੋਬਾਈਲਾਂ ਸਮੇਤ ਕਾਬੂ ਕੀਤਾ ਗਿਆ ਜਦੋਂ ਕਿ ਇਕ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਐਸ ਐੱਚ. ਓ. ਸਦਰ ਸਤਨਾਮ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਨੇ ਖੰਨਾ ਸਦਰ ਪੁਲਿਸ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿਚ ਉਸ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਢਾਬੇ ਦਾ ਸਾਮਾਨ ਲੈਣ ਲਈ ਜਾ ਰਿਹਾ ਸੀ ਤਾਂ ਅਲੌੜ ਪੁਲੀ ਨੇੜੇ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਦੋ ਨੌਜਵਾਨ ਆਏ ਜਿਨਾਂ ਨੇ ਮੇਰੇ ਕੋਲੋਂ ਖਿੱਚ ਧੂਹ ਕਰਕੇ ਮੇਰਾ ਮੋਬਾਈਲ ਖੋਹ ਲਿਆ | ਇਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਕਥਿਤ ਦੋਸ਼ੀਆਂ ਅਕਾਸ਼ਦੀਪ ਅਤੇ ਲਵਦੀਪ ਸਿੰਘ ਅਨੰਦ ਨਗਰ ਮੜੀਆਂ ਰੋਡ ਖੰਨਾ ਖਿਲਾਫ ਮਾਮਲਾ ਦਰਜ ਕੀਤਾ | ਜਿਨ੍ਹਾਂ ਵਿਚੋਂ ਇਕ ਦੋਸ਼ੀ ਨੂੰ ਪੰਜ ਮੋਬਾਈਲਾਂ ਸਮੇਤ ਸਦਰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ | ਜਿਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਲਿਆ ਗਿਆ ਹੈ | ਐਸ. ਐੱਚ. ਓ ਸਦਰ ਸਤਨਾਮ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਦੂਜੇ ਕਥਿਤ ਦੋਸ਼ੀ ਨੂੰ ਵੀ ਜਲਦ ਕਾਬੂ ਲਿਆ ਜਾਵੇਗਾ | ਇਸ ਮੌਕੇ ਥਾਣੇਦਾਰ ਅਮਰਜੀਤ ਸਿੰਘ, ਥਾਣੇਦਾਰ ਗੁਰਮੀਤ ਸਿੰਘ, ਹੌਲਦਾਰ ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਅਹਿਮ ਮਤੇ ਪਾਸ ਅਗਲੀ ਖ਼ਬਰ ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਨਾਮ ਸਿਮਰਨ ਦੀ ਕਮਾਈ ਕੀਤੀ - ਚੇਅਰਮੈਨ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।