09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਵਿਰੁੱਧ ਭਗਵੰਤ ਮਾਨ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 01-01-2026
ਹਠੂਰ, 31 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਭਗਵੰਤ ਮਾਨ ਹਕੂਮਤ ਵਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਖ਼ਿਲਾਫ਼ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਸੱਦੇ ਤਹਿਤ ਪਿੰਡ ਮੱਲ੍ਹਾ ਲੱਖਾ ਅਤੇ ਰਸੂਲਪੁਰ ਆਦਿ ਪਿੰਡਾਂ 'ਚ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਮੰਗ ਕੀਤੀ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ | ਜਰਨਲ ਸਕੱਤਰ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਪੰਜਾਬ ਸਰਕਾਰ ਦੀ ਬਹੁਤ ਹੀ ਹੋਛੀ ਕਾਰਵਾਈ ਹੈ | ਉਨ੍ਹਾਂ ਮੁਕੇਸ਼ ਮਲੌਦ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ 'ਮਹਾਰਾਜਾ ਦਲੀਪ ਸਿੰਘ ਦੇ ਇਤਿਹਾਸ ਨਾਲ ਸੰਬੰਧਿਤ ਵਿਸ਼ੇਸ਼ ਰਿਪੋਰਟ' ਅਗਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਦੀ ਯਾਦ 'ਚ 'ਸਾਈਕਲ ਰੈਲੀ' ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।