09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕਾਂਗਰਸ ਪਾਰਟੀ ਦੇ ਜਿੱਤੇ ਹੋਏ ਉਮੀਦਵਾਰਾਂ ਸਮੇਤ ਸਾਬਕਾ ਮੰਤਰੀ ਕੋਟਲੀ ਗੁ: ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋਏ

ਅਜੀਤ ਡੈਸਕ 01-01-2026
ਬੀਜਾ, 31 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿਛਲੇ ਦਿਨੀਂ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਜਿੱਤੇ ਕਾਂਗਰਸੀ ਉਮੀਦਵਾਰਾਂ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਗਵਾਈ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ | ਇਸ ਸਮੇਂ ਕੈਬਨਿਟ ਮੰਤਰੀ ਕੋਟਲੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖੰਨਾ ਦੇ ਅੰਦਰ ਹੋਈਆਂ ਚੋਣਾਂ ਸਬੰਧੀ ਕਾਂਗਰਸ ਪਾਰਟੀ ਦੇ ਜਿੱਤੇ ਹੋਏ ਉਮੀਦਵਾਰਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ | ਇਸ ਸਮੇਂ ਜੇਤੂ ਉਮੀਦਵਾਰ ਨਵੇਂ ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਕਰਮ ਸਿੰਘ ਗੋਹ, ਪਵਨਜੀਤ ਸਿੰਘ ਭਮੱਦੀ, ਗੁਰਵਿੰਦਰ ਸਿੰਘ, ਕਮਲਦੀਪ ਕੌਰ ਆਦਿ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਏਕ ਓਾਕਾਰ ਸਿੰਘ ਹੋਲ, ਜੱਸੀ ਹੋਲ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਪਵਨਜੀਤ ਸਿੰਘ ਭਮੱਦੀ, ਕਰਮ ਸਿੰਘ ਗੋਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਦੇਣ ਹੈ ਮਨਰੇਗਾ ਯੋਜਨਾ ਹਮੇਸ਼ਾ ਗਰੀਬ ਲੋਕਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ-ਜ਼ੁਲਮਗੜ੍ਹ, ਸਿਆੜ <... ਅਗਲੀ ਖ਼ਬਰ 'ਮਹਾਰਾਜਾ ਦਲੀਪ ਸਿੰਘ ਦੇ ਇਤਿਹਾਸ ਨਾਲ ਸੰਬੰਧਿਤ ਵਿਸ਼ੇਸ਼ ਰਿਪੋਰਟ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।