09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਲੌਦ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ

ਅਜੀਤ ਡੈਸਕ 01-01-2026
ਮਲੌਦ, 31 ਦਸੰਬਰ (ਸਹਾਰਨ ਮਾਜਰਾ)-ਮਨੁੱਖਤਾ ਦੀ ਭਲਾਈ ਲਈ ਉੱਦਮ ਕਰ ਰਹੇ ਸੰਤ ਬਾਬਾ ਕਰਨੈਲ ਸਿੰਘ ਡੇਰਾ ਮੁਖੀ ਝੰਮਟ ਦੀ ਕਿਰਪਾ ਸਦਕਾ ਉੱਘੇ ਸਮਾਜ ਸੇਵੀ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਮਲੌਦ ਵਲੋਂ ਉੱਦਮ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ 17ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਕਰਨੈਲ ਸਿੰਘ ਜੀਰਖ ਮੁਖੀ ਡੇਰਾ ਝੰਮਟ ਵਲੋਂ ਕਰ ਕਮਲਾਂ ਨਾਲ ਕੀਤਾ ਗਿਆ | ਕੈਂਪ ਦੌਰਾਨ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕ ਅੱਪ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੀਤਾ ਗਿਆ | ਜਿਨ੍ਹਾਂ ਵਿਚੋਂ ਕਰੀਬ 35 ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਉਣ ਲਈ ਚੋਣ ਕੀਤੀ ਗਈ ਹੈ | ਕੈਂਪ ਦੇ ਮੁੱਖ ਪ੍ਰਬੰਧਕ ਸਾਬਕਾ ਮੈਨੇਜਰ ਇੰਦਰਜੀਤ ਪੁਰੀ, ਡਾ. ਰਣਜੀਤ ਸਿੰਘ ਬਾਬਰਪੁਰ ਵਲੋਂ ਸੰਤ ਕਰਨੈਲ ਸਿੰਘ ਝੰਮਟ, ਸ਼ੰਕਰਾ ਆਈ ਹਸਪਤਾਲ ਮੁੱਲਾਪੁਰ ਲੁਧਿਆਣੇ ਦੇ ਮਾਹਿਰ ਡਾਕਟਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਉੱਪ ਪ੍ਰਧਾਨ ਕੌਂਸਲਰ ਰਸ਼ਪਾਲ ਸਿੰਘ ਪਾਲਾ ਸੋਮਲਖੇੜੀ, ਮਾਲਵਾ ਸ਼ੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਕੌਂਸਲਰ ਕਾਮਰੇਡ ਭਗਵਾਨ ਸਿੰਘ ਸੋਮਲਖੇੜੀ, ਸ਼ਰਨਪ੍ਰੀਤ ਸਿੰਘ ਸੋਮਲਖੇੜੀ, ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ, ਡਾਕਟਰ ਬਲਜਿੰਦਰਪਾਲ ਸਿੰਘ, ਉੱਘੇ ਕੂਮੈਂਟਰ ਗੁਰਮੇਲ ਸਿੰਘ ਮੇਲੀ ਸਿਆੜ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸਹਿਯੋਗੀ ਹਾਜ਼ਰ ਹੋਏ |
ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ-1936 ਨੇ ਪਿੰਡਾਂ ਵਿਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਮੋਟਰਸਾਈਕਲ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।