26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮੰਦਰ ਦੇ ਦਰਸ਼ਨ ਲਈ ਗੰਦੇ ਪਾਣੀ 'ਚੋਂ ਲੰਘ ਕੇ ਜਾਣ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 21-01-2026
ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਜੀ. ਟੀ. ਬੀ. ਮਾਰਕੀਟ ਜਿਸ ਨੂੰ ਐਜੂਕੇਸ਼ਨ ਹੱਬ ਕਿਹਾ ਜਾਂਦਾ ਹੈ, ਨੇੜੇ ਕੁਸ਼ਟ ਆਸ਼ਰਮ ਦੇ ਵਿੱਚ ਬਣੇ ਮੰਦਰਾਂ ਦੇ ਦਰਸ਼ਨਾਂ ਲਈ ਹਰ ਰੋਜ਼ ਸੈਂਕੜੇ ਲੋਕ ਆਉਂਦੇ ਹਨ ਪਰ ਸੀਵਰੇਜ ਦੇ ਗੰਦੇ ਪਾਣੀ ਨਾਲ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ | ਰਾਜੀਵ ਗਾਂਧੀ ਭਵਨ ਦੇ ਬਾਹਰ ਬੱਸ ਸਟੈਂਡ ਨੂੰ ਜਾਂਦੇ ਸਮੇਂ ਸੀਵਰੇਜ ਪੂਰੀ ਤਰ੍ਹਾਂ ਜਾਮ ਹੈ, ਜਿਸ ਕਾਰਨ ਗੰਦਾ ਅਤੇ ਬਦਬੂਦਾਰ ਪਾਣੀ ਸੜਕਾਂ ਤੇ ਇਕੱਠਾ ਹੋ ਰਿਹਾ ਹੈ | ਸਥਾਨਕ ਲੋਕਾਂ ਵਲੋਂ ਅੱਜ ਇਕੱਠੇ ਹੋ ਕੇ ਇਸ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਮੱਸਿਆ ਅੱਜ ਦੀ ਨਹੀਂ, ਬਲਕਿ ਕਾਫ਼ੀ ਸਮੇਂ ਤੋਂ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਇੱਥੇ ਇਕੱਠਾ ਹੋ ਰਿਹਾ ਹੈ | ਬਦਬੂ ਇੰਨੀ ਜ਼ਿਆਦਾ ਹੈ ਕਿ ਇੱਥੇ ਖੜ੍ਹਾ ਹੋਣਾ ਵੀ ਮੁਸ਼ਕਲ ਹੋ ਗਿਆ ਹੈ | ਬੱਚਿਆਂ, ਬਜ਼ੁਰਗਾਂ ਅਤੇ ਮੰਦਰ ਜਾਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਭ ਤੋਂ ਵੱਡਾ ਸਵਾਲ ਇਹ ਹੈ ਕਿ ਨਗਰ ਪਾਲਿਕਾ ਕਿੱਥੇ ਹੈ? ਨਗਰ ਕੌਂਸਲ ਅਤੇ ਕੌਂਸਲਰ ਇਸ ਗੰਭੀਰ ਸਮੱਸਿਆ ਵੱਲ ਧਿਆਨ ਕਿਉਂ ਨਹੀਂ ਦੇ ਰਹੇ? ਨਾ ਤਾਂ ਹੁਣ ਤੱਕ ਕੋਈ ਹੱਲ ਕੀਤਾ ਗਿਆ ਹੈ ਅਤੇ ਨਾ ਹੀ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਜ਼ਰ ਆ ਰਹੀ ਹੈ | ਐਜੂਕੇਸ਼ਨ ਹੱਬ ਦੀ ਪਛਾਣ ਰੱਖਣ ਵਾਲਾ ਖੰਨਾ ਗੰਦਗੀ ਅਤੇ ਬਦ-ਇੰਤਜ਼ਾਮੀ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ | ਜੇਕਰ ਸੀਵਰੇਜ ਦੀ ਸਫ਼ਾਈ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ, ਤਾਂ ਇਹ ਇਲਾਕਾ ਬਿਮਾਰੀਆਂ ਦਾ ਕੇਂਦਰ ਬਣ ਸਕਦਾ ਹੈ | ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਨੀਂਦ ਤੋਂ ਜਾਗਦਾ ਹੈ ਜਾਂ ਫਿਰ ਜੀ. ਟੀ. ਬੀ. ਮਾਰਕੀਟ ਤੇ ਲੋਕਾਂ ਨੂੰ ਸੰਘਰਸ਼ ਕਰਨਾ ਪਵੇਗਾ |
ਪਿਛਲੀ ਖ਼ਬਰ ਸ਼ਹਿਰ ਅਤੇ ਪਿੰਡਾਂ ਵਿਚ ਚਾਈਨਾ ਡੋਰ ਦਾ ਕਹਿਰ, ਲੋਕਾਂ ਵਿਚ ਸਹਿਮ ਅਗਲੀ ਖ਼ਬਰ ਸੂਬੇ ਨੂੰ ਨਸ਼ਾ ਮੁਕਤ ਕਰਨ ਸਮੇਤ ਗੈਂਗਸਟਰਾਂ ਤੋਂ ਨਿਜਾਤ ਦਿਵਾਉਣਾ ਸਰਕਾਰ ਦਾ ਮੁੱਖ ਮਕਸਦ- ਵਿਧਾਇਕ ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।