26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅੰਤਰਗਤ ਪਿੰਡ ਘੁਡਾਣੀ ਕਲ੍ਹਾਂ ਵਿਖੇ ਪੈਦਲ ਜਾਗਰੂਕਤਾ ਮਾਰਚ

ਅਜੀਤ ਡੈਸਕ 21-01-2026
ਰਾੜਾ ਸਾਹਿਬ, 20 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵਲੋਂ ਆਰੰਭੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅੰਤਰਗਤ ਪਿੰਡ ਘੁਡਾਣੀ ਕਲ੍ਹਾਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ ਅਤੇ ਬੀ. ਡੀ. ਪੀ. ਉ. ਦਫ਼ਤਰ ਦੋਰਾਹਾ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਪੈਦਲ ਜਾਗਰੂਕਤਾ ਮਾਰਚ ਕੀਤਾ ਗਿਆ | ਇਸ ਸਮੇਂ ਸਾਰੇ ਪਿੰਡ ਵਿਚ ਪੈਦਲ ਮਾਰਚ ਕਰਦਿਆਂ ਵਾਹਨਾਂ 'ਤੇ ਲਾਊਡਸਪੀਕਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ | ਮਾਰਚ ਤੋਂ ਬਾਅਦ ਸਰਪੰਚ ਗੁਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਚੰਗਾ ਤੇ ਨੇਕ ਕੰਮ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਘੁਡਾਣੀ ਕਲ੍ਹਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਪੈਦਲ ਮਾਰਚ ਕੀਤਾ ਗਿਆ ਹੈ | ਇਸ ਮੌਕੇ ਅਵਤਾਰ ਸਿੰਘ ਬੋਪਾਰਾਏ ਮੈਂਬਰ ਕਿਸਾਨ ਵਿੰਗ ਵਿਧਾਨ ਸਭਾ ਕਮੇਟੀ, ਜਥੇਦਾਰ ਦੀਦਾਰ ਸਿੰਘ, ਬਲਵਿੰਦਰ ਸਿੰਘ ਪੰਚ, ਆਸ਼ੂ ਪੰਚ, ਰਣਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪੰਚਾਇਤ ਸਕੱਤਰ ਹਰਮਿੰਦਰ ਸਿੰਘ ਵਿੱਕੀ, ਜੀ. ਆਰ. ਐਸ ਗੁਰਪ੍ਰੀਤ ਸਿੰਘ ਲਾਡੀ ਆਦਿ ਤੋਂ ਇਲਾਵਾ ਪਿੰਡ ਵਾਸੀ ਸਨ |
ਪਿਛਲੀ ਖ਼ਬਰ 28 ਲੱਖ ਦੀ ਲਾਗਤ ਨਾਲ ਬਣੀ ਪਾਣੀ ਵਾਲੀ ਟੈਂਕੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸ਼ਹਿਰ ਅਤੇ ਪਿੰਡਾਂ ਵਿਚ ਚਾਈਨਾ ਡੋਰ ਦਾ ਕਹਿਰ, ਲੋਕਾਂ ਵਿਚ ਸਹਿਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।