26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਥੇ. ਸਹਾਰਨ ਮਾਜਰਾ ਨੇ ਸ਼੍ਰੋਮਣੀ ਕਮੇਟੀ ਵਲੋਂ ਬਰਤਨ ਭੇਟ ਕੀਤੇ

ਅਜੀਤ ਡੈਸਕ 21-01-2026
ਮਲੌਦ, 20 ਜਨਵਰੀ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਵੱਲੋਂ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਹਾਜ਼ਰੀ 'ਚ ਪਿੰਡ ਭਰਥਲਾ ਰੰਧਾਵਾ ਵਿਖੇ ਸੰਗਤ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਧਰਮ ਅਰਥ ਤਹਿਤ ਬਰਤਨਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਨੂੰ 100 ਥਾਲ, 100 ਗਿਲਾਸ, 100 ਚਮਚੇ ਭੇਂਟ ਕਰਨ ਉਪਰੰਤ ਗੱਲਬਾਤ ਕਰਦਿਆਂ ਜਥੇ. ਸਹਾਰਨ ਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਧਰਮ ਪ੍ਰਚਾਰ ਦੇ ਨਾਲ ਨਾਲ ਸਿੱਖਿਆ, ਸਿਹਤ ਅਤੇ ਸਮਾਜ ਸੇਵੀ ਕੰਮਾਂ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਂਦੀ ਹੈ ਅਤੇ ਸਿੱਖ ਧਰਮ ਨਾਲ ਜੁੜੇ ਹਰ ਮਸਲੇ ਵਿੱਚ ਕੌਮ ਦੀ ਸਿਰਮੌਰ ਜਥੇਬੰਦੀ ਵਜੋਂ ਪੰਥ ਦੇ ਹੱਕ ਵਿੱਚ ਖੜ੍ਹੀ ਹੈ ਪਰ ਕੁੱਝ ਲੋਕ ਆਪਣੇ ਸਿਆਸੀ ਹਿੱਤਾਂ ਲਈ ਕੌਮ ਵਿੱਚ ਵੰਡੀਆਂ ਪਾਉਣ ਅਤੇ ਪੰਥ ਨੂੰ ਕਮਜ਼ੋਰ ਕਰਨ ਦੀਆਂ ਚਾਲਾ ਚੱਲਦੇ ਹਨ ਜਿੰਨਾਂ ਦਾ ਹੁਣ ਪਰਦੇਫ਼ਾਸ਼ ਹੋ ਰਹੇ ਹਨ | ਇਸ ਮੌਕੇ ਜਥੇ. ਮਨਜੀਤ ਸਿੰਘ ਮਦਨੀਪੁਰ, ਜਥੇ. ਹਰਮਿੰਦਰ ਸਿੰਘ ਜਰਗ, ਜਥੇ. ਜੋਰਾ ਸਿੰਘ ਸਹਾਰਨ ਮਾਜਰਾ, ਜਥੇ. ਦਰਸ਼ਨ ਸਿੰਘ ਭਰਥਲਾ ਰੰਧਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਇਲਾਜ ਜ਼ਰੀਏ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਕਾ... ਅਗਲੀ ਖ਼ਬਰ ਬਿਜਲੀ ਬਿੱਲ ਅਦਾਇਗੀ ਨਾ ਕਰਨ ਵਾਲੇ ਖਪਤਕਾਰਾਂ ਦੇ ਕੁਨੈਕਸ਼ਨ ਕੱਟਣ ਲਈ 13 ਟੀਮਾਂ ਤਾਇਨਾਤ- ਐੱਸ. ਡੀ. ਓ. •78 ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।