15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਿਸ਼ਨ ਪ੍ਰਹਾਰ: ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਖ਼ੁਦ ਮਾਰੇ ਛਾਪੇ

ਅਜੀਤ ਡੈਸਕ 22-01-2026

•ਖੰਨਾ, ਸਮਰਾਲਾ, ਮਾਛੀਵਾੜਾ, ਦੋਰਾਹਾ, ਪਾਇਲ ਆਦਿ ਵਿਚ 170 ਅਪਰਾਧੀ ਕਾਬੂ, ਨਸ਼ਾ ਤਸਕਰਾਂ ਨੇ ਕੀਤੀ ਤੌਬਾ
ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਪ੍ਰਹਾਰ ਅਧੀਨ ਸੂਬੇ ਭਰ ਵਿੱਚ ਨਸ਼ੇ ਅਤੇ ਅਪਰਾਧ ਖ਼ਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਸਖ਼ਤ ਪੁਲਿਸ ਕਾਰਵਾਈਆਂ ਅਧੀਨ ਪੁਲਿਸ ਜ਼ਿਲ੍ਹਾ ਖੰਨਾ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ | ਨਸ਼ਾ ਤਸਕਰੀ ਲਈ ਬਦਨਾਮ ਮੀਟ ਮਾਰਕੀਟ ਇਲਾਕੇ ਵਿੱਚ ਖੰਨਾ ਦੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਖ਼ੁਦ ਅਚਾਨਕ ਮਾਰੇ ਛਾਪੇ ਦੀ ਅਗਵਾਈ ਕੀਤੀ | ਛਾਪੇ ਦੌਰਾਨ ਨਸ਼ਾ ਤਸਕਰੀ ਵਿਚ ਸ਼ਾਮਲ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ | ਇਸ ਕਾਰਵਾਈ ਦਾ ਸਭ ਤੋਂ ਭਾਵੁਕ ਦਿ੍ਸ਼ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਇਲਾਕੇ ਵਿੱਚ ਮੌਜੂਦ ਵੱਡੀ ਗਿਣਤੀ ਵਿਚ ਅÏਰਤਾਂ ਨੇ ਹੱਥ ਬੰਨ੍ਹ ਕੇ ਪੁਲਿਸ ਸਾਹਮਣੇ ਨਸ਼ਾ ਵੇਚਣ ਅਤੇ ਨਸ਼ੇ ਦੀ ਵਰਤੋਂ ਤੋਂ ਤੌਬਾ ਕੀਤੀ | ਅÏਰਤਾਂ ਨੇ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਮੀਟ ਮਾਰਕੀਟ ਇਲਾਕੇ ਵਿਚ ਕਿਸੇ ਵੀ ਕਿਸਮ ਦੀ ਨਸ਼ਾ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮਿਸ਼ਨ ਪ੍ਰਹਾਰ ਦੇ ਪਿਛਲੇ 36 ਘੰਟਿਆਂ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਵਿੱਚ 170 ਅਪਰਾਧੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ | ਇਨ੍ਹਾਂ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀ ਹੈ, ਜਦਕਿ ਕਈਆਂ ਕੋਲੋਂ ਨਜਾਇਜ਼ ਅਸਲੇ ਵੀ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਕਈ ਲੰਮੇ ਸਮੇਂ ਤੋਂ ਭਗੌੜੇ ਚੱਲ ਰਹੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਐਸ.ਐਸ. ਪੀ ਨੇ ਕਿਹਾ ਕਿ ਖੰਨਾ ਪੁਲਿਸ ਨਸ਼ੇ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਮੀਟ ਮਾਰਕੀਟ ਵਿੱਚ ਜਾਂਚ ਦੌਰਾਨ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸਿਰਫ਼ ਸਖ਼ਤੀ ਹੀ ਨਹੀਂ ਕੀਤੀ, ਸਗੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪੜ੍ਹਾਈ ਵੱਲ ਲਿਆਉਣ, ਨਸ਼ੇ ਦੀ ਦਲਦਲ ਵਿੱਚ ਨਾ ਧੱਕਿਆ ਜਾਵੇ ਅਤੇ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਬਰਬਾਦ ਹੋਣ ਤੋਂ ਬਚਾਈ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ |
ਐਸ. ਐਸ. ਪੀ. ਆਹਲੂਵਾਲੀਆ ਦੀ ਅਗਵਾਈ ਵਿਚ ਕਾਰਵਾਈ ਤੇਜ- ਐਸ. ਪੀ.
ਇਸ ਮੌਕੇ ਖੰਨਾ ਦੇ ਐਸ. ਪੀ. ਪਵਨ ਚੌਧਰੀ ਨੇ ਕਿਹਾ ਕਿ ਐਸ. ਐਸ. ਪੀ. ਡਾ. ਦਰਪਨ ਆਹਲੂਵਾਲੀਆ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਆਪ੍ਰੇਸ਼ਨ ਪ੍ਰਹਾਰ ਹੇਠ ਖੰਨਾ ਪੁਲਿਸ ਜਿਲ੍ਹੇ ਵਿਚੋਂ ਨਸ਼ਿਆਂ ਦਾ ਅਤੇ ਗੈਂਗਸਟਰਾਂ ਦਾ ਖ਼ਾਤਮਾ ਯਕੀਨੀ ਕਰਨਾ ਹੈ | ਇਸ ਲਈ ਪੂਰੇ ਪੁਲਿਸ ਜਿਲ੍ਹੇ ਦੇ ਅਧਿਕਾਰੀ ਐਸ. ਐਸ. ਪੀ. ਦੀਆਂ ਹਦਾਇਤਾਂ 'ਤੇ ਅਮਲ ਕਰਦੇ ਹੋਏ ਦਿਨ ਰਾਤ ਇਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਾਂ ਤਾਂ ਗੈਂਗਸਟਰ ਤੇ ਤਸਕਰ ਜੁਰਮ ਕਰਨਾ ਛੱਡ ਦੇਣ ਜਾਂ ਫਿਰ ਆਪਣਾ ਅੰਜਾਮ ਭੁਗਤਣ ਲਈ ਤਿਆਰ ਰਹਿਣ | ਇਸ ਮੌਕੇ ਖੰਨਾ ਦੇ ਐਸ. ਪੀ. ਜਾਂਚ ਪਵਨ ਚੌਧਰੀ, ਕਈ ਡੀ. ਐਸ. ਪੀ., ਐਸ. ਐੱਚ ਓਜ਼ ਅਤੇ ਸਪੈਸ਼ਲ ਬਰਾਂਚ ਦੇ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਆਗੂਆਂ ਦੇ ਨਾਲ ਸਮਰਪਿਤ ਕਾਂਗਰਸੀ ਵਰਕਰਾਂ ਦੀ ਵੀ ਰਾਏ ਲਈ ਜਾਵੇ- ਲਾਪਰਾਂ ਅਗਲੀ ਖ਼ਬਰ ਖੰਨਾ ਪੁਲਿਸ ਜ਼ਿਲੇ੍ਹ ਵਿਚ ਨਹੀਂ ਬਰਦਾਸ਼ਤ ਨਸ਼ੇ ਦੀ ਵਿਕਰੀ- ਡਾ. ਦਰਪਣ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।