ਪਾਇਲ, 21 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਪਾਇਲ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਦਿਆਂ ਪਿੰਡ ਭਾਡੇਵਾਲ ਤੋਂ ਜਰਗ ਤੱਕ ਕਰੀਬ ਸਾਢੇ ਨੌਂ ਕਿੱਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਪਾਲ ਸਿੰਘ ਗਿੱਲ ਅਤੇ ਇਲਾਕੇ ਦੇ ਮੋਹਤਵਰ ਲੋਕਾਂ ਦੀ ਹਾਜ਼ਰੀ ਵਿਚ ਰੱਖਿਆ ਗਿਆ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਕੇਂਦਰ ਵਲੋਂ ਫ਼ੰਡਾਂ ਵਿਚ ਕਟੌਤੀ ਦੇ ਬਾਵਜੂਦ ਸੂਬਾ ਸਰਕਾਰ ਵਲੋ ਪੇਂਡੂ ਸੰਪਰਕ ਸੜਕਾਂ 'ਤੇ 2873 ਕਰੋੜ ਰੂਪੈ ਖ਼ਰਚ ਕਰਕੇ ਨਵਾਂ ਇਤਿਹਾਸ ਸਿਰਜੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਲੋਕ ਨਿਰਮਾਣ ਵਿਭਾਗ ਵਲੋਂ ਇਸ ਸੜਕ ਦੇ ਨਿਰਮਾਣ ਲਈ 6 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਵਾਅਦੇ ਕਰਨ ਦੀ ਨਹੀਂ, ਸਗੋਂ ਮੈਦਾਨੀ ਪੱਧਰ 'ਤੇ ਵਿਕਾਸ ਕਰਨ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪਾਇਲ ਹਲਕੇ ਅੰਦਰ ਜਿੰਨੀਆਂ ਸੜਕਾਂ ਬਣੀਆਂ ਹਨ, ਉਸ ਦੇ ਨਾਲ ਹਲਕੇ ਦੀ ਨੁਹਾਰ ਹੀ ਬਦਲ ਗਈ ਹੈ | ਦੱਸਣਯੋਗ ਹੈ ਕਿ ਇਸ ਨੰੂ ਪਹਿਲਾਂ ਮੌਜੂਦ 12 ਫੁੱਟ ਚੌੜਾਈ ਤੋਂ ਵਧਾ ਕੇ ਹੁਣ 18 ਫੁੱਟ ਚੌੜਾ ਤਿਆਰ ਕੀਤਾ ਜਾ ਰਿਹਾ ਹੈ | ਇਸ ਮੌਕੇ ਐੱਸ. ਡੀ. ਓ ਚੰਨਪ੍ਰੀਤ ਸਿੰਘ, ਆੜਤ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਪੀ. ਏ ਮਨਜੀਤ ਸਿੰਘ ਡੀ. ਸੀ., ਪਿ੍ੰਸੀਪਲ ਸੁਖਦੇਵ ਸਿੰਘ ਜੋਗੀ ਮਾਜਰਾ, ਬਲਾਕ ਸਮਿਤੀ ਮੈਂਬਰ ਮਨਜੀਤ ਸਿੰਘ ਜਰਗ, ਸਰਪੰਚ ਯਾਦਵਿੰਦਰ ਸਿੰਘ ਧਮੋਟ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਊਧਮ ਸਿੰਘ ਜੰਡਾਲੀ, ਗੁਰਪ੍ਰੀਤ ਸਿੰਘ ਜਰਗੜੀ, ਜਤਿੰਦਰ ਸਿੰਘ ਗਿੱਲ ਜੰਡਾਲੀ, ਸੁਖਜਿੰਦਰ ਸਿੰਘ ਗੋਗੀ ਗਿੱਲ, ਪਰਦੀਪ ਸਿੰਘ ਗਿੱਲ ਸਰਪੰਚ ਸਰਬਜੀਤ ਸਿੰਘ ਜਰਗੜੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਜਰਗੜੀ, ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ ਖੇੜੀ, ਮਾ: ਕੇਵਲ ਸਿੰਘ ਜਰਗੜੀ, ਸਾਬਕਾ ਸਰਪੰਚ ਬਲਦੇਵ ਸਿੰਘ, ਸਰਪੰਚ ਗੁਰਜੀਤ ਸਿੰਘ ਭਾਡੇਵਾਲ ਵੀ ਹਾਜ਼ਰ ਸਨ |