ਸਾਹਨੇਵਾਲ, 21 ਜਨਵਰੀ (ਹਨੀ ਚਾਠਲੀ)-ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਦੋ ਦਿਨਾਂ ਕਰਾਟੇ ਚੈਂਪੀਅਨਸ਼ਿਪ ਜੋ ਕਿ 17 ਤੇ 18 ਜਨਵਰੀ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਜ਼ਿਲ੍ਹਾ ਸੰਗਰੂਰ ਵਿਚ ਕਰਵਾਈ ਗਈ ਸੀ, ਜਿਸ ਵਿਚ ਪੰਜਾਬ ਤੋਂ ਚੁਣੇ ਹੋਏ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਕਲਗ਼ੀਧਰ ਅਕੈਡਮੀ ਦੇ ਖਿਡਾਰੀਆਂ ਨੇ ਕਰਾਟੇ ਕੋਚ ਮਨਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 5 ਸੋਨੇ ਅਤੇ ਚਾਂਦੀ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਮ ਪੰਜਾਬ ਪੱਧਰ 'ਤੇ ਰੌਸ਼ਨ ਕੀਤਾ | ਖੇਡਾਂ ਵਿਚ ਖੇਡਦੇ ਹੋਏ ਖਿਡਾਰਨ ਰਾਮਵੀਰ ਕੌਰ ਨੇ ਦੋਵੇਂ ਖੇਡਾਂ ਵਿਚ ਪਹਿਲਾ ਸਥਾਨ, ਗੁਰਲੀਨ ਨੇ ਪਹਿਲਾ ਤੇ ਦੂਸਰਾ ਸਥਾਨ, ਹਰਨੂਰ ਕੌਰ ਨੇ ਪਹਿਲਾ ਤੇ ਦੂਸਰਾ ਸਥਾਨ | ਜਦਕਿ ਦੇਵੀਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਮੈਨੇਜਰ ਲਖਵੀਰ ਸਿੰਘ ਹਰਾ, ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |