15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐਸ. ਸੀ./ਬੀ. ਸੀ. ਅਧਿਆਪਕ ਪੰਜਾਬ ਵਲੋਂ 27 ਨੂੰ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ- ਲਤਾਲਾ

ਅਜੀਤ ਡੈਸਕ 22-01-2026
ਮਲੌਦ, 21 ਜਨਵਰੀ (ਸਹਾਰਨ ਮਾਜਰਾ)- ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕਾਈ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ 'ਚ ਰਿਜ਼ਰਵੇਸ਼ਨ ਨੀਤੀ ਤੇ ਵੈੱਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਆਏ ਫ਼ੈਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਾੜੀ ਮਾਨਸਿਕਤਾ ਤਹਿਤ ਐੱਸ. ਸੀ. /ਬੀ. ਸੀ. ਅਧਿਆਪਕਾਂ/ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿਚ ਲਾਗੂ ਨਹੀਂ ਕੀਤਾ ਜਾ ਰਿਹਾ | ਇਸ ਲਈ ਜਥੇਬੰਦੀ ਨੇ 27 ਜਨਵਰੀ ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ 'ਤੇ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਭਲਾਈ ਮੰਤਰੀ ਦੇ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਅਤੇ ਗੁਰਮੀਤ ਸਿੰਘ, ਸਰਪ੍ਰਸਤ ਦਰਸ਼ਨ ਸਿੰਘ ਡਾਂਗੋ, ਚੀਫ਼ ਆਰਗਨਾਈਜ਼ਰ ਗੁਰਜੇਪਾਲ ਸਿੰਘ, ਭੁਪਿੰਦਰ ਸਿੰਘ ਚੱਗਣ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਹਠੂਰ, ਸੁਖਜੀਤ ਸਿੰਘ ਸਾਬਰ, ਪ੍ਰੈਸ ਸਕੱਤਰ ਜਸਵਿੰਦਰ ਸਿੰਘ ਸਾਹਨੇਵਾਲ, ਕਰਮਜੀਤ ਸਿੰਘ ਇਕੋਲਾਹੀ, ਬਲਾਕ ਡੇਹਲੋ- 1 ਦੇ ਪ੍ਰਧਾਨ ਸੁਰਿੰਦਰ ਸਿੰਘ ਡਾਬਾ, ਬਲਾਕ ਰਾਏਕੋਟ ਦੇ ਪ੍ਰਧਾਨ ਮਨਜੀਤ ਸਿੰਘ, ਬਲਾਕ ਸੁਧਾਰ ਦੇ ਪ੍ਰਧਾਨ ਬਲਦੇਵ ਸਿੰਘ, ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਬੰਸ ਜੰਡੀ, ਬਲਾਕ ਜਗਰਾਉਂ ਦੇ ਪ੍ਰਧਾਨ ਸਤਨਾਮ ਸਿੰਘ ਹਠੂਰ, ਬਲਾਕ ਲੁਧਿਆਣਾ -1 ਦੇ ਪ੍ਰਧਾਨ ਜਸਵਿੰਦਰ ਸਿੰਘ ਗਿਆਸਪੁਰਾ, ਬਲਾਕ ਲੁਧਿਆਣਾ-2 ਦੇ ਪ੍ਰਧਾਨ ਬੇਅੰਤ ਸਿੰਘ ਸ਼ਾਮਿਲ ਹੋਏ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋ. ਪਾਵਰਕਾਮ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਨੇ ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਕਰਵਾਈ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।