15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੈਨਸ਼ਨਰਜ਼ ਐਸੋ. ਪਾਵਰਕਾਮ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਅਜੀਤ ਡੈਸਕ 22-01-2026
ਸਮਰਾਲਾ, 21 ਜਨਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੇ ਇੱਕ ਡੈਪੂਟੇਸ਼ਨ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਪ੍ਰਧਾਨ ਸਾਥੀ ਸਿਕੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮਿਲ ਮੁੱਖ ਮੰਤਰੀ ਪੰਜਾਬ ਦੇ ਨਾਂ ਆਪਣਾ ਮੰਗ ਪੱਤਰ ਦਿੱਤਾ | ਇਸ ਮੌਕੇ ਮੰਡਲ ਸਮਰਾਲਾ ਦੇ ਸਕੱਤਰ ਭਰਪੂਰ ਸਿੰਘ ਨੇ ਦੱਸਿਆ ਕਿ ਵਫ਼ਦ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2025 ਰਾਹੀਂ ਬਿਜਲੀ ਅਦਾਰੇ ਦਾ ਨਿੱਜੀਕਰਨ ਨਾ ਕੀਤਾ ਜਾਵੇ | ਪੰਜਾਬ ਸਰਕਾਰ ਵਲੋਂ ਪਾਵਰਕਾਮ ਅਤੇ ਸਰਕਾਰੀ ਜਾਇਦਾਦਾਂ ਵੇਚਣ ਦਾ ਫ਼ੈਸਲਾ ਵਾਪਸ ਲਿਆ ਜਾਵੇ, ਕੇਂਦਰ ਸਰਕਾਰ ਅਤੇ ਪੰਜਾਬ ਵਲੋਂ ਲੇਬਰ ਕਾਨੂੰਨਾਂ ਦੀ ਥਾਂ ਲਾਗੂ ਕੀਤੇ ਲੇਬਰ ਕੋਡ ਵਾਪਸ ਲਏ ਜਾਣ, ਬੀਜ ਬਿੱਲ 2025 ਵਾਪਸ ਲਿਆ ਜਾਵੇ ਅਤੇ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ਲਾਗੂ ਨਾ ਕੀਤਾ ਜਾਵੇ | ਡੈਪੂਟੇਸ਼ਨ ਵਿਚ ਉਪਰੋਕਤ ਤੋਂ ਇਲਾਵਾ ਇੰਜ. ਪ੍ਰੇਮ ਸਿੰਘ ਸੀਨੀ. ਮੀਤ ਪ੍ਰਧਾਨ, ਇੰਜੀ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪੈੱ੍ਰਸ ਸਕੱਤਰ, ਦਰਸ਼ਨ ਸਿੰਘ ਗੜ੍ਹੀ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ ਆਦਿ ਤੋਂ ਇਲਾਵਾ 35 ਦੇ ਕਰੀਬ ਸਾਥੀਆਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਚਾਈਨਾ ਡੋਰ ਨਾਲ ਇਕ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਐਸ. ਸੀ./ਬੀ. ਸੀ. ਅਧਿਆਪਕ ਪੰਜਾਬ ਵਲੋਂ 27 ਨੂੰ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ- ਲਤਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।