ਕੁਹਾੜਾ, 21 ਜਨਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸ਼ਰਾਬ ਵੇਚਣ ਤਹਿਤ ਦੋ ਵਿਅਕਤੀਆਂ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਚਾਣ ਸੁਰਜੀਤ ਸਿੰਘ ਉਰਫ਼ ਬੱਗੂ ਪੁੱਤਰ ਬੰਤਾ ਸਿੰਘ, ਮੁੱਖਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚੌਂਤਾ ਦੇ ਰੂਪ ਵਜੋਂ ਹੋਈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਪਿੰਡ ਗੁੱਜਰਵਾਲ ਬੇਟ ਨੇੜੇ ਸ਼ਮਸ਼ਾਨ ਘਾਟ ਵਿਖੇ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਉਕਤ ਵਿਅਕਤੀ ਪਿੰਡ ਚੌਂਤਾ ਤੋਂ ਮਿਆਣੀ ਰੋਡ ਪਰ ਜੰਗਲ ਵਾਲੇ ਰਸਤੇ 'ਤੇ ਸ਼ਰਾਬ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ | ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਨੂੰ 36 ਬੋਤਲਾਂ ਸ਼ਰਾਬ ਮਾਰਕਾ ਡੀਲਕਸ ਵਿਸਕੀ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |