ਮਲੌਦ, 21 ਜਨਵਰੀ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਬਲਜਿੰਦਰ ਸਿੰਘ ਚੌਂਦਾ ਨੂੰ ਪੰਜਾਬ ਸਰਕਾਰ ਵਲੋਂ ਐਸ. ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ਼ੀਅਲ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਬਦਲੇ ਬਲਜਿੰਦਰ ਸਿੰਘ ਚੌਂਦਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੁਆਰਾ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |