19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਸਕੂਲ ਮੰਜੀ ਸਾਹਿਬ ਕੋਟਾਂ ਦਾ ਪ੍ਰਧਾਨ ਐਡਵੋਕੇਟ ਧਾਮੀ ਕਰਨਗੇ ਉਦਘਾਟਨ

ਅਜੀਤ ਡੈਸਕ 24-01-2026
ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਨੂੰ ਨਵਾਂ ਤਿਆਰ ਕਰ ਕੇ ਸੰਗਤਾਂ ਦੇ ਸਨਮੁੱਖ ਕੀਤਾ ਜਾ ਰਿਹਾ ਹੈ | ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ, ਲੁਧਿਆਣਾ (ਸੀ. ਆਈ. ਐੱਸ. ਸੀ. ਈ., ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹਨ | ਇਸ ਸਕੂਲ ਦਾ ਉਦਘਾਟਨ ਸਿੱਖਾਂ ਦੀ ਸਿਰਮੌਰ ਸੰਸਥਾ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਆਪਣੇ ਕਰ ਕਮਲਾਂ ਨਾਲ ਕਰਨਗੇ | ਗੁਰਮਤਿ ਸਮਾਗਮ ਸਮਾਪਤੀ ਸ਼੍ਰੀ ਅਖੰਡ ਪਾਠ ਸਾਹਿਬ 10.30 ਵਜੇ ਅਤੇ ਇਸ ਉਪਰੰਤ ਹਜ਼ੂਰੀ ਰਾਗੀ, ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਤਸਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਵਿਚ ਇਲਾਕੇ ਦੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸੀਨੀਅਰ ਆਗੂ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਅਕਾਲੀ ਦਲ ਦੇ ਆਗੂ ਨਵਤੇਜ ਸਿੰਘ ਖੱਟੜਾ, ਸ਼੍ਰੋ. ਗੁ. ਪ੍ਰਬੰਧਕ ਕਮੇਟੀ ਸਕੱਤਰ ਸੁਖਮਿੰਦਰ ਸਿੰਘ, ਗੁਰਦੁਆਰਾ ਸ਼੍ਰੀ ਕਟਾਣਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਸਮੇਤ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਹਾਜ਼ਰ ਹੋਣਗੀਆਂ |
ਪਿਛਲੀ ਖ਼ਬਰ ਕਣਕ ਦੀ ਫ਼ਸਲ ਲਈ ਸੋਨੇ 'ਤੇ ਸੁਹਾਗਾ ਹੋਵੇਗਾ ਸਾਬਤ, ਪ੍ਰਦੂਸ਼ਿਤ ਵਾਤਾਵਰਨ ਹੋਇਆ ਸ਼ੁੱਧ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਵਾਸੀ ਨਹੀਂ ਕਰ ਸਕਣਗੇ ਪਤੰਗਬਾਜ਼ੀ ਪਤੰਗਬਾਜ਼ੀ ਕਰਨ ਵਾਲੇ ਨੂੰ ਹੋਵੇਗੀ 7 ਸਾਲ ਦੀ ਕੈਦ, 50...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।