19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਾਬਕਾ ਪ੍ਰਧਾਨ ਸਵ. ਰੂਪ ਬਰਾੜ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 24-01-2026
ਦੋਰਾਹਾ, 23 ਜਨਵਰੀ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਐਨ. ਐੱਸ. ਐੱਸ. ਯੂਨਿਟ, ਯੂਥ ਕਲੱਬ ਅਤੇ ਰੈੱਡ ਰਿਬਨ ਕਲੱਬ ਵਲੋਂ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ਼ ਗੁਰੂ ਨਾਨਕ ਮੈਨੇਜਿੰਗ ਬੋਰਡ ਦੇ ਸਾਬਕਾ ਪ੍ਰਧਾਨ ਸਵ. ਰੂਪ ਬਰਾੜ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ 'ਰੂਪ ਬਰਾੜ ਚੈਰੇਟੀ ਡੇਅ' ਮਨਾਇਆ ਗਿਆ | ਕਾਲਜ ਅਤੇ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਰੋਜ਼ਾਨਾ ਜ਼ਰੂਰਤ ਦੀਆਂ ਵਸਤੂਆਂ ਅਤੇ ਕੱਪੜੇ ਆਦਿ ਸਮਾਨ ਇਕੱਠਾ ਕਰ ਕੇ ਅੜ੍ਹੈਚਾਂ ਰੋਡ, ਬੋਪਾਰਾਏ ਰੋਡ, ਸਤਨਾਮ ਨਗਰ ਅਤੇ ਢੰਡਾਰੀ ਵਿਖੇ ਝੁੱਗੀ ਝੌਂਪੜੀ ਵਾਲ਼ੇ ਲੋੜਵੰਦਾਂ ਨੂੰ ਵੰਡਿਆ ਗਿਆ | ਜ਼ਿਕਰਯੋਗ ਹੈ ਕਿ ਰੂਪ ਬਰਾੜ ਦੀ ਸੁਯੋਗ ਅਗਵਾਈ ਹੇਠ ਗੁਰੂ ਨਾਨਕ ਨੈਸ਼ਨਲ ਕਾਲਜ ਅਤੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਬੁਲੰਦੀਆਂ ਨੂੰ ਛੋਹਿਆ | ਰੂਪ ਬਰਾੜ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ਼ ਨਾਲ਼ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਬਾਖ਼ੂਬੀ ਨਿਭਾਇਆ ਅਤੇ ਉਪਰੋਕਤ ਦੋਵਾਂ ਸੰਸਥਾਵਾਂ ਦੀ ਪ੍ਰਧਾਨਗੀ ਤੇ ਸਰਪ੍ਰਸਤੀ ਕਰਦਿਆਂ ਦੋਰਾਹਾ ਇਲਾਕੇ ਦੀ ਪੂਰਨ ਸਮਰਪਣ ਨਾਲ਼ ਸੇਵਾ ਕੀਤੀ | ਉਨ੍ਹਾਂ ਦੇ ਇਸ ਯੋਗਦਾਨ ਅਤੇ ਸਮਾਜ ਸੇਵਾ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰਾਂ, ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ, ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਰੂਪ ਬਰਾੜ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਚੈਰੇਟੀ ਡੇਅ ਦੇ ਆਯੋਜਨ ਵਿਚ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ, ਪ੍ਰੋ. ਦੀਪਾਲੀ ਅਰੋੜਾ, ਡਾ. ਗੁਰਪ੍ਰੀਤ ਸਿੰਘ ਅਤੇ ਪ੍ਰੋ. ਸ਼ਵੇਤਾ ਥਾਪਾ ਨੇ ਯੋਗਦਾਨ ਪਾਇਆ |
ਪਿਛਲੀ ਖ਼ਬਰ ਪਿੰਡ ਪਪੜੌਦੀ ਵਿਖੇ ਸਾਲਾਨਾ ਜਪ-ਤਪ ਸਮਾਗਮ 25 ਨੂੰ-ਸੰਤ ਬਾਬਾ ਪ੍ਰੀਤਮ ਸਿੰਘ ਅਗਲੀ ਖ਼ਬਰ ਲਾਵਾਰਸ, ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਸੇਵਾ ਕਰਨ ਵਾਲੇ ਡਾ. ਜਟਾਣਾ ਮਾਂਗਟ ਦਾ ਪੰਜਾਬ ਸਰਕਾਰ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।