18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-01-2026
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਇਸ ਸ਼ੁੱਭ ਦਿਹਾੜੇ ਨੂੰ ਨਾ ਸਿਰਫ਼ ਤਿਉਹਾਰ ਵਜੋਂ ਸਗੋਂ ਵਿਦਿਆਰਥੀਆਂ ਲਈ ਵਿੱਦਿਅਕ ਮੌਕੇ ਵਜੋਂ ਵੀ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਬੱਚਿਆਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਸਾਨੂੰ ਬਸੰਤ ਪੰਚਮੀ ਦਾ ਤਿਉਹਾਰ ਵਧੀਆ ਢੰਗ ਨਾਲ ਮਨਾਉਣਾ ਚਾਹੀਦਾ ਹੈ | ਬਾਜ਼ਾਰ ਵਿਚ ਉਪਲਬਧ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਬਜਾਏ ਚੰਗੇ ਸੂਤਰ ਦੀ ਡੋਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਜਾਨਵਰਾਂ, ਪੰਛੀਆਂ ਅਤੇ ਮਨੁੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ | ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪਤੰਗਾਂ ਬਣਾਉਣ 'ਚ ਜੋਸ਼ ਭਰਿਆ, ਜਿਸ ਤੋਂ ਉਨ੍ਹਾਂ ਦੀ ਰਚਨਾਤਮਿਕਤਾ ਅਤੇ ਮੁਹਾਰਤ ਦਾ ਪ੍ਰਗਟਾਵਾ ਹੁੰਦਾ ਹੈ | ਉਨ੍ਹਾਂ ਦਾ ਮਾਰਗ ਦਰਸ਼ਨ ਆਪਣੇ ਅਧਿਆਪਕਾਂ ਦੁਆਰਾ ਕੀਤਾ ਗਿਆ , ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਅਤੇ ਇਸ ਨਾਲ ਜੁੜੀ ਪਤੰਗ ਉਡਾਉਣ ਦੀ ਪਰੰਪਰਾ ਬਾਰੇ ਵੀ ਦੱਸਿਆ | ਇਸ ਗਤੀਵਿਧੀ ਦਾ ਉਦੇਸ਼ ਨਾ ਸਿਰਫ਼ ਵਿਦਿਆਰਥੀਆਂ ਨੂੰ ਸ਼ਿਲਪਕਾਰੀ 'ਚ ਨਿਪੁੰਨ ਬਣਾਉਣਾ ਹੈ | ਬਲਕਿ ਵਿਦਿਆਰਥੀਆਂ 'ਚ ਸਮੂਹਿਕ ਸਭਿਆਚਾਰਕ ਸਹਿਯੋਗ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡਾ ਕਦਮ-ਡਾ. ਸ਼ਰਮਾ ਅਗਲੀ ਖ਼ਬਰ ਸਰਸਵਤੀ ਸਕੂਲ ਦੋਰਾਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।