18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਪ੍ਰੇਸ਼ਨ ਪ੍ਰਹਾਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡਾ ਕਦਮ-ਡਾ. ਸ਼ਰਮਾ

ਅਜੀਤ ਡੈਸਕ 24-01-2026
ਰਾੜਾ ਸਾਹਿਬ, 23 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਆਪ ਦੇ ਸੀਨੀ. ਆਗੂ ਤੇ ਸਮਾਜ ਸੇਵੀ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤਾ ਗਿਆ ਆਪ੍ਰੇਸ਼ਨ ਪ੍ਰਹਾਰ ਇੱਕ ਵੱਡਾ ਕਦਮ ਹੈ ਜਿਸ ਨਾਲ ਸੂਬੇ ਅੰਦਰੋਂ ਗੈਂਗਸਟਰਵਾਦ ਅਤੇ ਨਸ਼ੇ ਨੂੰ ਨੱਥ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਜਿੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਬਹੁਤ ਵੱਡੀ ਸਫਲਤਾ ਮਿਲੀ ਅਤੇ ਪੰਜਾਬ ਅੰਦਰੋਂ ਨਸ਼ੇ ਦਾ ਲੱਕ ਤੋੜਿਆ, ਉੱਥੇ ਹੀ ਆਪ੍ਰੇਸ਼ਨ ਪ੍ਰਹਾਰ ਦੁਆਰਾ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ ਕਰਨ ਵਾਲੇ ਅਨਸਰ ਨੂੰ ਨਹੀ ਬਖਸਿਆ ਜਾਵੇਗਾ | ਡਾ. ਸ਼ਰਮਾ ਨੇ ਇਸ ਮੁਹਿੰਮ ਨੂੰ ਲੈ ਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦਾ ਧੰਨਵਾਦ ਕੀਤਾ | ਉੱਥੇ ਹੀ ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆਂ ਜੋ ਕਿ ਇੱਕ ਬਹੁਤ ਹੀ ਸੂਝਵਾਨ ਤੇ ਨਿਡਰ ਅਫ਼ਸਰ ਹਨ, ਜਿਨ੍ਹਾਂ ਵਲੋਂ ਇਲਾਕੇ ਅੰਦਰ ਕੀਤੀ ਜਾ ਰਹੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਅੱਜ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।